Weather Update Today: ਹੀਟਸਟ੍ਰੋਕ ਤੋਂ ਮਿਲੀ ਰਾਹਤ! ਪੂਰੇ ਭਾਰਤ 'ਚ ਨਹੀਂ ਤੰਗ ਕਰੇਗੀ ਇਸ ਦਿਨ ਤੱਕ ਗਰਮੀ, ਵੇਖੋ ਤਸਵੀਰਾਂ
IMD ਦੀ ਭਵਿੱਖਬਾਣੀ ਵਿੱਚ ਕਿਹਾ ਗਿਆ ਹੈ ਕਿ ਦੇਸ਼ ਭਰ ਵਿੱਚ ਅਗਲੇ 5 ਦਿਨਾਂ ਤੱਕ ਤਾਪਮਾਨ ਆਮ ਨਾਲੋਂ ਘੱਟ ਰਹੇਗਾ।
Download ABP Live App and Watch All Latest Videos
View In App2 ਮਈ ਨੂੰ ਦਿੱਲੀ, ਯੂਪੀ, ਬਿਹਾਰ, ਪੰਜਾਬ, ਗੋਆ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਲੇ ਪੰਜ ਦਿਨਾਂ ਵਿੱਚ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਗਰਮੀ ਦੀ ਕੋਈ ਸਥਿਤੀ ਨਹੀਂ ਹੈ।
ਵੈਸਟਰਨ ਡਿਸਟਰਬੈਂਸ ਕਾਰਨ ਦੇਸ਼ ਭਰ ਵਿੱਚ ਮੀਂਹ ਪੈ ਰਿਹਾ ਹੈ।
ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਰਾਜਾਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰੀ ਪੱਛਮੀ ਭਾਰਤ ਵਿੱਚ ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕੇਰਲ ਅਤੇ ਤਾਮਿਲਨਾਡੂ ਸਮੇਤ ਦੱਖਣੀ ਭਾਰਤ ਦੇ ਰਾਜਾਂ ਵਿੱਚ ਅਗਲੇ ਪੰਜ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਸਮੇਤ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਇਸ ਹਫ਼ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।