Election Results 2024
(Source: ECI/ABP News/ABP Majha)
Weather Update: ਮੀਂਹ ਨੇ ਮਚਾਈ ਤਬਾਹੀ! ਕਿਤੇ ਜ਼ਮੀਨ ਖਿਸਕਣ ਅਤੇ ਕਿਤੇ ਪਾਣੀ ਭਰਿਆ, ਤਸਵੀਰਾਂ 'ਚ ਦੇਖੋ ਦੇਸ਼ ਦੇ ਮੌਸਮ ਦਾ ਹਾਲ
ਮੌਸਮ ਵਿਭਾਗ ਨੇ ਉੱਤਰ ਤੋਂ ਦੱਖਣ ਤੱਕ ਦੇਸ਼ ਦੇ 25 ਰਾਜਾਂ ਵਿੱਚ ਦੋ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ, ਰਾਜਸਥਾਨ, ਗੁਜਰਾਤ, ਝਾਰਖੰਡ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਗੋਆ, ਛੱਤੀਸਗੜ੍ਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ ਹੈ। ਇਸ ਤੋਂ ਇਲਾਵਾ ਮਿਜ਼ੋਰਮ, ਤ੍ਰਿਪੁਰਾ, ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
Download ABP Live App and Watch All Latest Videos
View In Appਉੱਤਰਾਖੰਡ 'ਚ ਵਿਭਾਗ ਨੇ ਚੰਬਾ, ਉੱਤਰਕਾਸ਼ੀ, ਰੁਦਰਪ੍ਰਯਾਗ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜਿਸ ਕਾਰਨ ਭਾਰੀ ਤਬਾਹੀ ਹੋਈ ਹੈ।
ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਝਾਰਖੰਡ, ਜੰਮੂ-ਕਸ਼ਮੀਰ, ਲੱਦਾਖ, ਮੱਧ ਪ੍ਰਦੇਸ਼, ਗੁਜਰਾਤ ਖੇਤਰ, ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਵਿਦਰਭ, ਛੱਤੀਸਗੜ੍ਹ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ।
ਕਰਨਾਟਕ, ਕੇਰਲ, ਮਹੇ, ਲਕਸ਼ਦੀਪ, ਪੂਰਬੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਛੱਤੀਸਗੜ੍ਹ ਦੇ 6 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮੱਧ ਪ੍ਰਦੇਸ਼ ਦੇ 8 ਜ਼ਿਲ੍ਹਿਆਂ ਵਿੱਚ 24 ਘੰਟਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ, ਯੂਪੀ, ਮੁੰਬਈ ਵਿੱਚ ਵੀ ਮੀਂਹ ਕਾਰਨ ਕਈ ਥਾਵਾਂ ’ਤੇ ਪਾਣੀ ਭਰ ਗਿਆ ਹੈ। ਜਿਸ ਕਾਰਨ ਕਈ ਹਾਦਸੇ ਵੀ ਵਾਪਰ ਚੁੱਕੇ ਹਨ।