ਅਜੇ ਠੰਢ ਨਹੀਂ ਹੋਵੇਗੀ ਖ਼ਤਮ, ਅਗਲੇ 24 ਘੰਟਿਆਂ 'ਚ ਮੁੜ ਆਵੇਗੀ ਸੀਤ ਲਹਿਰ, ਮੀਂਹ ਤੇ ਬਰਫਬਾਰੀ ਤੁਹਾਨੂੰ ਕਰੇਗੀ ਪਰੇਸ਼ਾਨ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਮੌਸਮ ਵਿਭਾਗ ਅਨੁਸਾਰ 12 ਫਰਵਰੀ ਨੂੰ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। 12 ਫਰਵਰੀ ਨੂੰ ਪੂਰਬੀ ਮੱਧ ਪ੍ਰਦੇਸ਼ ਅਤੇ ਨਾਲ ਲੱਗਦੇ ਉੱਤਰੀ ਛੱਤੀਸਗੜ੍ਹ ਵਿੱਚ ਥੋੜ੍ਹੇ ਸਮੇਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ।
Download ABP Live App and Watch All Latest Videos
View In Appਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ 'ਚ ਵਿਦਰਭ 'ਚ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਈ ਹੈ। ਅਗਲੇ 24 ਘੰਟਿਆਂ 'ਚ ਮੱਧ ਪ੍ਰਦੇਸ਼, ਉੜੀਸਾ, ਝਾਰਖੰਡ, ਤੇਲੰਗਾਨਾ ਅਤੇ ਮਰਾਠਵਾੜਾ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮਛੇਰਿਆਂ ਨੂੰ 13 ਫਰਵਰੀ ਤੱਕ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।
ਇਸ ਦੇ ਨਾਲ ਹੀ ਅਗਲੇ 24 ਘੰਟਿਆਂ 'ਚ ਪੂਰਬੀ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 12 ਫਰਵਰੀ ਨੂੰ ਦੱਖਣ-ਪੂਰਬੀ ਉੱਤਰ ਪ੍ਰਦੇਸ਼, ਝਾਰਖੰਡ, ਉੜੀਸਾ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
13 ਫਰਵਰੀ ਨੂੰ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 13 ਫਰਵਰੀ ਨੂੰ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ (ਆਰਐਮਸੀ) ਨੇ ਤਾਮਿਲਨਾਡੂ ਦੇ ਡੈਲਟਾ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਯੂਪੀ, ਪੂਰਬੀ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਅਤੇ ਬਿਹਾਰ ਅਤੇ ਝਾਰਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ 15 ਫਰਵਰੀ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਦੇ ਬਿਆਨ 'ਚ ਕਿਹਾ ਗਿਆ ਹੈ ਕਿ ਸਮੁੰਦਰ ਤਲ ਤੋਂ 0.9 ਕਿਲੋਮੀਟਰ ਦੀ ਦੂਰੀ 'ਤੇ ਦੱਖਣੀ ਅੰਦਰੂਨੀ ਕਰਨਾਟਕ ਤੋਂ ਉੱਤਰੀ ਅੰਦਰੂਨੀ ਕਰਨਾਟਕ ਅਤੇ ਮਰਾਠਵਾੜਾ ਤੋਂ ਹੁੰਦੇ ਹੋਏ ਪੱਛਮੀ ਵਿਦਰਭ ਤੱਕ ਇਕ ਤੂਫਾਨ ਚੱਲ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਦੱਖਣੀ ਤਾਮਿਲਨਾਡੂ ਅਤੇ ਡੈਲਟਾ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।