Weather Forecast: ਕਿਤੇ ਪਵੇਗਾ ਮੀਂਹ ਤੇ ਕਿਤੇ ਸਾੜ ਦੇਵੇਗੀ ਕੜਾਕੇ ਦੀ ਧੁੱਪ, ਜਾਣੋ ਪੰਜਾਬ ਸਣੇ ਇੰਨਾ ਸੂਬਿਆਂ 'ਚ ਮੌਸਮ ਦਾ ਹਾਲ
ਆਈਐਮਡੀ ਨੇ ਕਿਹਾ ਕਿ ਸ਼ੁੱਕਰਵਾਰ (12 ਅਪ੍ਰੈਲ, 2024) ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਵਿਦਰਭ ਦੇ ਖੇਤਰਾਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਵੀਰਵਾਰ (11 ਅਪ੍ਰੈਲ, 2024) ਨੂੰ ਇਨ੍ਹਾਂ ਖੇਤਰਾਂ ਵਿੱਚ ਵੱਖ-ਵੱਖ ਥਾਵਾਂ 'ਤੇ ਗੜ੍ਹੇਮਾਰੀ ਹੋਈ।
Download ABP Live App and Watch All Latest Videos
View In Appਮੌਸਮ ਵਿਭਾਗ ਨੇ ਕਿਹਾ ਕਿ ਕੇਰਲ ਵਿੱਚ ਅਗਲੇ ਪੰਜ ਦਿਨਾਂ ਤੱਕ ਗਰਮੀ ਅਤੇ ਨਮੀ ਜਾਰੀ ਰਹੇਗੀ। ਇਸ ਦੇ ਨਾਲ ਅੱਜ ਤਮਿਲਨਾਡੂ ਵਿੱਚ ਵੀ ਅਜਿਹਾ ਹੀ ਮੌਸਮ ਰਹੇਗਾ। ਕੱਲ੍ਹ ਤੋਂ ਇਸ ਵਿੱਚ ਕੁਝ ਸੁਧਾਰ ਹੋਵੇਗਾ।
ਆਈਐਮਡੀ ਨੇ ਕਿਹਾ ਕਿ ਤੱਟਵਰਤੀ ਆਂਧਰਾ ਪ੍ਰਦੇਸ਼, ਅੰਦਰੂਨੀ ਕਰਨਾਟਕ ਅਤੇ ਦੱਖਣੀ ਕਰਨਾਟਕ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਗਰਮ ਅਤੇ ਨਮੀ ਵਾਲਾ ਰਹੇਗਾ। ਇਸ ਤੋਂ ਬਾਅਦ ਕੁਝ ਰਾਹਤ ਮਿਲੇਗੀ।
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਤੱਕ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਗਰਮੀ ਦੀ ਲਹਿਰ ਨਹੀਂ ਹੋਵੇਗੀ। ਤਾਪਮਾਨ ਲਗਭਗ ਹੁਣ ਵਾਂਗ ਹੀ ਰਹੇਗਾ।
ਆਈਐਮਡੀ ਨੇ ਕਿਹਾ ਕਿ ਓਡੀਸ਼ਾ ਵਿੱਚ ਐਤਵਾਰ (14 ਅਪ੍ਰੈਲ, 2024) ਨੂੰ ਗਰਮੀ ਵਧਣ ਦੀ ਸੰਭਾਵਨਾ ਹੈ। ਸੋਮਵਾਰ (15 ਅਪ੍ਰੈਲ, 2024) ਨੂੰ ਰਾਜ ਵਿੱਚ ਲੂ ਚੱਲ ਸਕਦੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ 13 ਤੋਂ 14 ਅਪ੍ਰੈਲ ਦੌਰਾਨ ਦਿੱਲੀ, ਹਰਿਆਣਾ, ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।