Winter Fog: ਸੰਘਣੀ ਧੁੰਦ ਦੇ ਸਾਏ ਹੇਠ ਉੱਤਰੀ ਭਾਰਤ, ਘੱਟ ਵਿਜ਼ੀਬਿਲਟੀ, ਦੇਖੋ ਤਸਵੀਰਾਂ
ਪੂਰੇ ਉੱਤਰ ਭਾਰਤ 'ਚ ਠੰਡ ਦਾ ਪ੍ਰਕੋਪ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਹੁਣ ਹਰ ਰੋਜ਼ ਸੰਘਣੀ ਧੁੰਦ ਦੀ ਚਾਦਰ ਵਿਛਦੀ ਨਜ਼ਰ ਆ ਰਹੀ ਹੈ।
Download ABP Live App and Watch All Latest Videos
View In Appਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਸ਼ੁੱਕਰਵਾਰ (23 ਦਸੰਬਰ) ਨੂੰ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਆਵੇਗੀ। ਗੁਆਂਢੀ ਪਹਾੜੀ ਰਾਜਾਂ ਵਿੱਚ ਬਰਫਬਾਰੀ ਕਾਰਨ ਸੂਬੇ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 5 ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਦਿੱਲੀ-ਐਨਸੀਆਰ ਵਿੱਚ ਵੀ ਰਾਤ ਦਾ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ ਜਦਕਿ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਦਿੱਲੀ 'ਚ 25 ਦਸੰਬਰ ਤੋਂ ਬਾਅਦ ਠੰਡ ਵਧਣ ਦੀ ਸੰਭਾਵਨਾ ਹੈ। ਭਾਵੇਂ ਦਿਨ ਵੇਲੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਰਹੀ ਹੈ ਪਰ ਸਵੇਰ, ਸ਼ਾਮ ਅਤੇ ਰਾਤ ਨੂੰ ਠੰਢ ਪੈ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ (23 ਦਸੰਬਰ) ਨੂੰ ਯੂਪੀ, ਪੰਜਾਬ, ਹਰਿਆਣਾ, ਛੱਤੀਸਗੜ੍ਹ ਅਤੇ ਦਿੱਲੀ-ਐਨਸੀਆਰ ਵਿੱਚ ਸਵੇਰੇ ਅਤੇ ਸ਼ਾਮ ਨੂੰ ਧੁੰਦ ਛਾਈ ਰਹੇਗੀ।