Photos: ਬਰਫ ਦੀ ਚਾਦਰ 'ਚ ਲੁਕਿਆ ਜੰਮੂ-ਕਸ਼ਮੀਰ, ਵੇਖੋ ਬਰਫਬਾਰੀ ਦੀਆਂ ਖੂਬਸੂਰਤ ਤਸਵੀਰਾਂ
ਕਸ਼ਮੀਰ ਘਾਟੀ ਦੇ ਕਈ ਇਲਾਕਿਆਂ 'ਚ ਐਤਵਾਰ ਨੂੰ ਤਾਜ਼ਾ ਬਰਫਬਾਰੀ ਹੋਈ ਜਦਕਿ ਹੋਰ ਇਲਾਕਿਆਂ 'ਚ ਬਾਰਿਸ਼ ਦਰਜ ਕੀਤੀ ਗਈ। ਇਸ ਕਾਰਨ ਘਾਟੀ ਦੇ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਤਾਜ਼ਾ ਬਰਫ਼ਬਾਰੀ ਕਾਰਨ ਸ੍ਰੀਨਗਰ-ਜੰਮੂ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਖ਼ਰਾਬ ਮੌਸਮ ਕਾਰਨ ਵੈਸ਼ਨੋ ਦੇਵੀ ਧਾਮ ਨੂੰ ਜਾਣ ਵਾਲੀ ਹੈਲੀਕਾਪਟਰ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Download ABP Live App and Watch All Latest Videos
View In Appਅਧਿਕਾਰੀਆਂ ਨੇ ਦੱਸਿਆ ਕਿ ਘਾਟੀ ਦੇ ਕਈ ਇਲਾਕਿਆਂ ਖਾਸ ਕਰਕੇ ਦੱਖਣ 'ਚ ਰਾਤ ਨੂੰ ਫਿਰ ਤੋਂ ਬਰਫਬਾਰੀ ਹੋਈ। ਘਾਟੀ ਦੇ ਐਂਟਰੀ ਪੁਆਇੰਟ ਮੰਨੇ ਜਾਣ ਵਾਲੇ ਦੱਖਣੀ ਕਸ਼ਮੀਰ ਦੇ ਕਾਜ਼ੀਗੁੰਡ ਅਤੇ ਨੇੜਲੇ ਕੋਕਰਨਾਗ ਵਿੱਚ ਕਰੀਬ ਛੇ ਇੰਚ ਬਰਫ਼ਬਾਰੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨੰਤਨਾਗ 'ਚ ਵੀ ਤਿੰਨ ਇੰਚ ਬਰਫ ਪਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ, ਪੁਲਵਾਮਾ ਅਤੇ ਕੁਲਗਾਮ ਜ਼ਿਲ੍ਹਿਆਂ ਵਿੱਚ ਦੋ ਤੋਂ ਸੱਤ ਇੰਚ ਬਰਫ਼ ਡਿੱਗੀ ਹੈ। ਮਸ਼ਹੂਰ ਸੈਰ-ਸਪਾਟਾ ਸਥਾਨ ਗੁਲਮਰਗ ਅਤੇ ਪਹਿਲਗਾਮ 'ਚ ਵੀ ਦੋ ਇੰਚ ਬਰਫ ਡਿੱਗੀ ਹੈ। ਘਾਟੀ ਦੇ ਉੱਤਰੀ ਖੇਤਰਾਂ ਵਿੱਚ ਵੀ ਤਾਜ਼ਾ ਬਰਫਬਾਰੀ ਹੋਈ ਹੈ।
ਖ਼ਰਾਬ ਮੌਸਮ ਕਾਰਨ ਰਿਆਸੀ ਜ਼ਿਲ੍ਹੇ ਵਿੱਚ ਤ੍ਰਿਕੁਟਾ ਦੀਆਂ ਪਹਾੜੀਆਂ ਵਿੱਚ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਚਲਾਈ ਜਾਣ ਵਾਲੀ ਹੈਲੀਕਾਪਟਰ ਸੇਵਾ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ ਪਰ ਰਸਤੇ ਵਿੱਚ ਜ਼ਮੀਨ ਖਿਸਕਣ ਦੇ ਬਾਵਜੂਦ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਜਾਰੀ ਹੈ।
ਸ਼ਨੀਵਾਰ ਰਾਤ ਨੂੰ ਘਾਟੀ ਦੇ ਜ਼ਿਆਦਾਤਰ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਦਾ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਬੀਤੀ ਰਾਤ 2.3 ਡਿਗਰੀ ਸੈਲਸੀਅਸ ਤੋਂ ਘੱਟ ਸੀ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਐਤਵਾਰ ਸ਼ਾਮ ਤੱਕ ਜੰਮੂ-ਕਸ਼ਮੀਰ ਦੇ ਵੱਡੇ ਇਲਾਕਿਆਂ 'ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਜਾਰੀ ਰਹੇਗੀ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਤੱਕ ਵੱਖ-ਵੱਖ ਥਾਵਾਂ 'ਤੇ ਮੀਂਹ ਜਾਂ ਬਰਫਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਇਸ ਤੋਂ ਬਾਅਦ ਮਹੀਨੇ ਦੇ ਅੰਤ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਮੀਂਹ ਜਾਂ ਬਰਫਬਾਰੀ ਦੀ ਕੋਈ ਭਵਿੱਖਬਾਣੀ ਨਹੀਂ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਬਰਫਬਾਰੀ ਕਾਰਨ ਜ਼ਮੀਨ ਖਿਸਕਣ ਕਾਰਨ ਜੰਮੂ ਨੂੰ ਸ਼੍ਰੀਨਗਰ ਨਾਲ ਜੋੜਨ ਵਾਲੇ 270 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗ ਨੂੰ ਐਤਵਾਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।