G-20 Summit: ਜੋ ਬਿਡੇਨ, ਰਿਸ਼ੀ ਸੁਨਕ ਅਤੇ ਜਸਟਿਨ ਟਰੂਡੋ ਸਮੇਤ ਇਹ ਦਿੱਗਜ ਨੇਤਾ ਪਹੁੰਚੇ ਦਿੱਲੀ, ਵੇਖੋ ਤਸਵੀਰਾਂ
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਜੀ-20 ਸੰਮੇਲਨ ਲਈ ਸ਼ੁੱਕਰਵਾਰ (8 ਸਤੰਬਰ) ਨੂੰ ਭਾਰਤ ਪਹੁੰਚ ਗਏ ਹਨ। ਕੇਂਦਰੀ ਮੰਤਰੀ (ਸੇਵਾਮੁਕਤ) ਜਨਰਲ ਵੀ ਕੇ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।
Download ABP Live App and Watch All Latest Videos
View In Appਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਜੀ-20 ਸੰਮੇਲਨ ਲਈ ਸ਼ੁੱਕਰਵਾਰ ਨੂੰ ਦਿੱਲੀ ਪਹੁੰਚੇ। ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਜੀ-20 ਵਿੱਚ ਹਿੱਸਾ ਲੈਣ ਲਈ ਦਿੱਲੀ ਆ ਗਏ ਹਨ।
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ-20 ਸੰਮੇਲਨ ਲਈ ਰਾਸ਼ਟਰੀ ਰਾਜਧਾਨੀ ਦਿੱਲੀ ਪਹੁੰਚ ਗਈ ਹੈ। ਰੇਲ ਅਤੇ ਕੱਪੜਾ ਰਾਜ ਮੰਤਰੀ ਦਰਸ਼ਨਾ ਜ਼ਰਦੋਸ਼ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਤੋਂ ਇਲਾਵਾ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਬ ਏਰਦੋਗਨ ਵੀ ਜੀ-20 ਸੰਮੇਲਨ ਲਈ ਦਿੱਲੀ ਪਹੁੰਚ ਚੁੱਕੇ ਹਨ।
ਇਸ ਤੋਂ ਪਹਿਲਾਂ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੀਜ਼ ਜੀ-20 ਸੰਮੇਲਨ ਲਈ ਦਿੱਲੀ ਪੁੱਜੇ। ਇਸਪਾਤ ਅਤੇ ਪੇਂਡੂ ਵਿਕਾਸ ਰਾਜ ਮੰਤਰੀ ਫੱਗਣ ਸਿੰਘ ਕੁਲਸਤੇ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਟਲੀ ਦੀ ਪ੍ਰਧਾਨ ਮੰਤਰੀ ਜਿਓਰਜੀਆ ਮੇਲੋਨੀ ਜੀ-20 ਸੰਮੇਲਨ ਲਈ ਦਿੱਲੀ ਪਹੁੰਚੀ, ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਕੋਮੋਰੋਸ ਦੇ ਪ੍ਰਧਾਨ ਅਤੇ ਅਫਰੀਕੀ ਸੰਘ (ਏਯੂ) ਦੀ ਚੇਅਰਪਰਸਨ ਅਜਾਲੀ ਅਸੌਮਾਨੀ ਜੀ-20 ਸਿਖਰ ਸੰਮੇਲਨ ਲਈ ਦਿੱਲੀ ਪਹੁੰਚੇ। ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਅੱਜ ਦਿੱਲੀ ਪਹੁੰਚੇ।
ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ ਵੀ ਦਿੱਲੀ ਪਹੁੰਚ ਚੁੱਕੇ ਹਨ। ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।