ਪੜਚੋਲ ਕਰੋ
Monsoon Arrival: ਇਨ੍ਹਾਂ ਸੂਬਿਆਂ 'ਚ ਮਾਨਸੂਨ ਨੂੰ ਲੈਕੇ ਮਿਲੀ ਚੰਗੀ ਖ਼ਬਰ, ਪਵੇਗਾ ਤੇਜ਼ ਮੀਂਹ, ਜਾਣੋ ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਕਿਵੇਂ ਦਾ ਰਹੇਗਾ ਮੌਸਮ
Rain Alert: ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਦੀਆਂ ਕੁਝ ਥਾਵਾਂ 'ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
Rain Alert
1/6

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਪੂਰਬੀ ਭਾਰਤ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੱਧ ਪ੍ਰਦੇਸ਼ ਦੇ ਨੇੜੇ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
2/6

ਮੌਸਮ ਵਿਭਾਗ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ ਕਰਕੇ ਸ਼ੁੱਕਰਵਾਰ (7 ਜੂਨ) ਤੱਕ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ, ਹਨੇਰੀ ਅਤੇ ਤੂਫ਼ਾਨ ਦੀ ਸੰਭਾਵਨਾ ਹੈ।
3/6

ਆਈਐਮਡੀ ਨੇ 05 ਤੋਂ 06 ਜੂਨ ਦੇ ਦੌਰਾਨ ਉੱਤਰਾਖੰਡ ਦੇ ਵੱਖ-ਵੱਖ ਸਥਾਨਾਂ 'ਤੇ ਤੇਜ਼ ਗਰਜ਼ (50-60 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ।
4/6

ਮੌਸਮ ਵਿਭਾਗ ਨੇ ਕਿਹਾ ਕਿ ਅਸਾਮ ਅਤੇ ਮੇਘਾਲਿਆ ਵਿੱਚ 07 ਅਤੇ 08 ਜੂਨ 2024 ਨੂੰ ਭਾਰੀ (64.5-115.5 ਮਿਲੀਮੀਟਰ) ਤੋਂ ਭਾਰੀ ਮੀਂਹ (115.5-204.4 ਮਿਲੀਮੀਟਰ) ਪੈਣ ਦੀ ਸੰਭਾਵਨਾ ਹੈ।
5/6

Heatwave Alert: ਭਾਰਤ ਦੇ ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ 4-5 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਘੱਟ ਤੀਬਰਤਾ ਨਾਲ ਜਾਰੀ ਰਹਿਣ ਦੀ ਸੰਭਾਵਨਾ ਹੈ।
6/6

ਆਈਐਮਡੀ ਨੇ ਕਿਹਾ ਕਿ ਬੁੱਧਵਾਰ (05 ਜੂਨ, 2024) ਨੂੰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਅਲੱਗ-ਥਲੱਗ ਸਥਾਨਾਂ ਵਿੱਚ ਹੀਟਵੇਵ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।
Published at : 05 Jun 2024 10:15 AM (IST)
ਹੋਰ ਵੇਖੋ
Advertisement
Advertisement





















