Monsoon Arrival: ਇਨ੍ਹਾਂ ਸੂਬਿਆਂ 'ਚ ਮਾਨਸੂਨ ਨੂੰ ਲੈਕੇ ਮਿਲੀ ਚੰਗੀ ਖ਼ਬਰ, ਪਵੇਗਾ ਤੇਜ਼ ਮੀਂਹ, ਜਾਣੋ ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਕਿਵੇਂ ਦਾ ਰਹੇਗਾ ਮੌਸਮ
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਪੂਰਬੀ ਭਾਰਤ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੱਧ ਪ੍ਰਦੇਸ਼ ਦੇ ਨੇੜੇ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Download ABP Live App and Watch All Latest Videos
View In Appਮੌਸਮ ਵਿਭਾਗ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ ਕਰਕੇ ਸ਼ੁੱਕਰਵਾਰ (7 ਜੂਨ) ਤੱਕ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ, ਹਨੇਰੀ ਅਤੇ ਤੂਫ਼ਾਨ ਦੀ ਸੰਭਾਵਨਾ ਹੈ।
ਆਈਐਮਡੀ ਨੇ 05 ਤੋਂ 06 ਜੂਨ ਦੇ ਦੌਰਾਨ ਉੱਤਰਾਖੰਡ ਦੇ ਵੱਖ-ਵੱਖ ਸਥਾਨਾਂ 'ਤੇ ਤੇਜ਼ ਗਰਜ਼ (50-60 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਅਸਾਮ ਅਤੇ ਮੇਘਾਲਿਆ ਵਿੱਚ 07 ਅਤੇ 08 ਜੂਨ 2024 ਨੂੰ ਭਾਰੀ (64.5-115.5 ਮਿਲੀਮੀਟਰ) ਤੋਂ ਭਾਰੀ ਮੀਂਹ (115.5-204.4 ਮਿਲੀਮੀਟਰ) ਪੈਣ ਦੀ ਸੰਭਾਵਨਾ ਹੈ।
Heatwave Alert: ਭਾਰਤ ਦੇ ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ 4-5 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਘੱਟ ਤੀਬਰਤਾ ਨਾਲ ਜਾਰੀ ਰਹਿਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਕਿਹਾ ਕਿ ਬੁੱਧਵਾਰ (05 ਜੂਨ, 2024) ਨੂੰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਅਲੱਗ-ਥਲੱਗ ਸਥਾਨਾਂ ਵਿੱਚ ਹੀਟਵੇਵ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।