ਪੜਚੋਲ ਕਰੋ
ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਕਾਂਗਰਸ ਨੇ ਘੇਰੀ 'ਆਪ' , ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਕੀਤਾ ਜ਼ਬਰਦਸਤ ਪ੍ਰਦਰਸ਼ਨ
ਕਾਂਗਰਸ ਪ੍ਰਦਰਸ਼ਨ
1/4

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਮੂਸੇਵਾਲਾ ਦੇ ਕਤਲ ਦੇ ਵਿਰੋਧ 'ਚ ਸੋਮਵਾਰ ਨੂੰ ਕਾਂਗਰਸ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਪ੍ਰਦਰਸ਼ਨ ਕੀਤਾ।
2/4

ਜਿੱਥੇ ਕਾਂਗਰਸੀ ਵਰਕਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦਾ ਘਿਰਾਓ ਕੀਤਾ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਤਲ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸੀਐਮ ਮਾਨ ਨੇ ਕਿਹਾ ਹੈ ਕਿ ਕਤਲ ਕੇਸ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।
Published at : 30 May 2022 06:38 PM (IST)
ਹੋਰ ਵੇਖੋ





















