ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਕਾਂਗਰਸ ਨੇ ਘੇਰੀ 'ਆਪ' , ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਕੀਤਾ ਜ਼ਬਰਦਸਤ ਪ੍ਰਦਰਸ਼ਨ
ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਮੂਸੇਵਾਲਾ ਦੇ ਕਤਲ ਦੇ ਵਿਰੋਧ 'ਚ ਸੋਮਵਾਰ ਨੂੰ ਕਾਂਗਰਸ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਪ੍ਰਦਰਸ਼ਨ ਕੀਤਾ।
Download ABP Live App and Watch All Latest Videos
View In Appਜਿੱਥੇ ਕਾਂਗਰਸੀ ਵਰਕਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦਾ ਘਿਰਾਓ ਕੀਤਾ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਤਲ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸੀਐਮ ਮਾਨ ਨੇ ਕਿਹਾ ਹੈ ਕਿ ਕਤਲ ਕੇਸ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤੱਕ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਦਿੱਲੀ ਕਾਂਗਰਸ ਪ੍ਰਧਾਨ ਚੌਧਰੀ ਅਨਿਲ ਕੁਮਾਰ ਦੀ ਅਗਵਾਈ 'ਚ ਕਾਂਗਰਸੀ ਵਰਕਰ ਮੂਸੇਵਾਲਾ ਦੇ ਕਤਲ ਦੇ ਵਿਰੋਧ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦਾ ਘਿਰਾਓ ਕੀਤਾ। ਇਸ ਦੇ ਨਾਲ ਹੀ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਹੈ।
image 4