ਪਾਣੀਪਤ ਨਿਊਜ਼: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਉਤਰੇ ਸੈਂਕੜੇ ਨੌਜਵਾਨ, ਮਾਨ ਸਰਕਾਰ 'ਤੇ ਚੁੱਕੇ ਸਵਾਲ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਾਰਾ ਦੇਸ਼ ਆਪਣੇ ਪਸੰਦੀਦਾ ਸਿੰਗਰ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ।
Download ABP Live App and Watch All Latest Videos
View In Appਉਨ੍ਹਾਂ ਦੇ ਫੈਨਸ ਲਗਾਤਾਰ ਮੰਗ ਕਰ ਰਹੇ ਹਨ ਕਿ ਸਿੱਧੂ ਮੂਸੇਵਾਲਾ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ ਅਤੇ ਉਸ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਨੌਜਵਾਨ ਦਾ ਕਹਿਣਾ ਸੀ ਕਿ ਜਦੋਂ ਤੋਂ ਸਿੱਧੂ ਦਾ ਕਤਲ ਹੋਇਆ ਹੈ, ਉਨ੍ਹਾਂ ਨੂੰ ਰਾਤ ਨੂੰ ਨੀਂਦ ਵੀ ਨਹੀਂ ਆਉਂਦੀ। ਇਸ ਦੇ ਨਾਲ ਹੀ ਨੌਜਵਾਨਾਂ ਨੇ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ।
ਸਿੱਧੂ ਦੇ ਨੌਜਵਾਨ ਫੈਨਸ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਸਰਕਾਰ ਨੂੰ ਸਿੱਧੂ ਦੀ ਸੁਰੱਖਿਆ ਚ ਕਟੌਤੀ ਨਹੀਂ ਕਰਨੀ ਚਾਹੀਦੀ ਸੀ, ਜੇਕਰ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਹਟਾ ਵੀ ਦਿੱਤੀ ਸੀ ਤਾਂ ਇਸ ਨੂੰ ਜਨਤਕ ਨਹੀਂ ਕਰਨਾ ਚਾਹੀਦਾ ਸੀ।
ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਸਿੱਧੂ ਦੀ ਸੁਰੱਖਿਆ ਵਾਪਸੀ ਦਾ ਮਾਮਲਾ ਜਨਤਕ ਹੋਇਆ ਸੀ ਸਿੱਧੂ ਦੇ ਦੁਸ਼ਮਣਾਂ ਨੇ ਉਸ 'ਤੇ ਨਜ਼ਰ ਰੱਖਨੀ ਸ਼ੁਰੂ ਕਰ ਦਿੱਤੀ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।