ਸ਼੍ਰੀ ਮੁਕਤਸਰ ਤੋਂ ਚੱਲਿਆ ਨਗਰ ਕੀਰਤਨ ਪਾਕਿ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਰਵਾਨਾ
ਗੁਰਦਾਸਪੁਰ: ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਜਾਣ ਲਈ 28 ਫਰਵਰੀ ਤੋਂ ਆਰੰਭ ਹੋਇਆ ਮਹਾਨ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਡੇਰਾ ਬਾਬਾ ਨਾਨਕ ਗੁਰਦੁਆਰ ਸ਼੍ਰੀ ਦਰਬਾਰ ਸਾਹਿਬ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਰਵਾਨਾ ਹੋਇਆ।
Download ABP Live App and Watch All Latest Videos
View In Appਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਮੁਕਤਸਰ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਦੇ ਪ੍ਰਬੰਧਾਂ ਹੇਠ ਰਵਾਨਾ ਹੋਏ ਇਸ ਨਗਰ ਕੀਰਤਨ ਦਾ ਰਸਤਿਆਂ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।
ਫੁੱਲਾਂ ਨਾਲ ਸ਼ਿੰਗਾਰੀ ਗਈ ਵੱਡੀ ਬੱਸ ਵਾਲੀ ਪਾਲਕੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਕਰਕੇ ਬੜੀ ਹੀ ਸ਼ਰਧਾ ਨਾਲ ਸ਼ਬਦ ਕੀਰਤਨ ਕਰਦੇ ਹੋਏ ਸੰਗਤਾਂ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਵੱਲ ਰਵਾਨਾ ਹੋਇਆ।
ਨਿਹੰਗ ਸਿੰਘਾਂ ਵੱਲੋਂ ਗਤਕਾ ਦੇ ਕਰਤੱਬ ਵਿਖਾਏ ਗਏ।
ਇਸ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ।
ਇਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਬਣੇ ਰੂਟ ਮੁਤਾਬਕ ਡੇਰਾ ਬਾਬਾ ਨਾਨਕ ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਅੱਜ ਮਹਾਨ ਨਗਰ ਕੀਰਤਨ ਦੀ ਸੰਪੂਰਨਤਾ ਹੋਵੇਗੀ।
ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਭਾਰਤ ਸਰਕਾਰ ਤੋਂ 5000 ਸੰਗਤਾਂ ਦੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਦੀ ਆਗਿਆ ਮੰਗੀ ਸੀ ਪਰ 430 ਲੋਕਾਂ ਨੂੰ ਹੀ ਮਨਜ਼ੂਰੀ ਮਿਲੀ ਹੈ
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ
ਇਸ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸੁੰਦਰ ਝਾਕੀਆਂ ਵੀ ਇਸ ਨਗਰ ਕੀਰਤਨ ਦਾ ਹਿੱਸਾ ਬਣੀਆਂ ਹਨ।
ਸੰਗਤਾਂ ਵੱਲੋਂ ਲਾਏ ਗਏ 'ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ' ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਖਾਲਸਮਈ ਹੋ ਗਿਆ।