Odisha Train Accident : ਬਾਲਾਸੋਰ 'ਚ 3 ਟਰੇਨਾਂ ਦੀ ਟੱਕਰ 'ਚ ਹੁਣ ਤੱਕ 233 ਲੋਕਾਂ ਦੀ ਮੌਤ, 900 ਤੋਂ ਜ਼ਿਆਦਾ ਜ਼ਖਮੀ
Odisha Train Accident : 2 ਜੂਨ ਨੂੰ ਓਡੀਸ਼ਾ ਦੇ ਬਾਲਾਸੋਰ ਵਿੱਚ ਬਹਾਨਾਗਾ ਰੇਲਵੇ ਸਟੇਸ਼ਨ ਨੇੜੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਇਸ ਹਾਦਸੇ 'ਚ ਹੁਣ ਤੱਕ 233 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 900 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ।
Download ABP Live App and Watch All Latest Videos
View In Appਰੇਲਵੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਤਿੰਨ ਟਰੇਨਾਂ ਭਾਵ ਮਾਲ ਗੱਡੀ, ਕੋਰੋਮੰਡਲ ਐਕਸਪ੍ਰੈਸ ਅਤੇ ਹਾਵੜਾ ਐਕਸਪ੍ਰੈਸ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਵਾਪਰਿਆ।
ਉੜੀਸਾ ਦੇ ਬਾਲਾਸੋਰ ਵਿੱਚ ਹੋਏ ਹਾਦਸੇ ਤੋਂ ਬਾਅਦ ਰੇਲਵੇ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੰਭੀਰ ਜ਼ਖਮੀਆਂ ਨੂੰ 2 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਰਾਹਤ ਫੰਡ ਤੋਂ ਵੀ ਮ੍ਰਿਤਕਾਂ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਦੇਣ ਲਈ ਕਿਹਾ ਗਿਆ ਹੈ।
ਰੇਲ ਹਾਦਸੇ 'ਚ ਜ਼ਖਮੀ ਹੋਏ ਕਈ ਲੋਕਾਂ ਨੂੰ ਗੋਪਾਲਪੁਰ, ਖੰਟਪਾੜਾ ਦੇ ਸਿਹਤ ਕੇਂਦਰਾਂ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਕਾਰਨ ਬਾਲਾਸੋਰ ਤੋਂ ਭੁਵਨੇਸ਼ਵਰ ਤੱਕ ਹਸਪਤਾਲ ਜ਼ਖਮੀਆਂ ਨਾਲ ਭਰੇ ਹੋਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮਮਤਾ ਬੈਨਰਜੀ, ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ, ਨਵੀਨ ਪਟਨਾਇਕ ਸਮੇਤ ਕਈ ਨੇਤਾਵਾਂ ਨੇ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।
ਓਡੀਸ਼ਾ 'ਚ ਰੇਲ ਹਾਦਸੇ ਤੋਂ ਬਾਅਦ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ ਅਤੇ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਇੱਕ ਦਿਨ ਦੇ ਰਾਸ਼ਟਰੀ ਸੋਗ ਦਾ ਵੀ ਹੁਕਮ ਦਿੱਤਾ ਹੈ।
ਬਾਲਾਸੋਰ ਟਰੇਨ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਵਾਪਰੀ। ਜਾਣਕਾਰੀ ਮੁਤਾਬਕ ਸਭ ਤੋਂ ਪਹਿਲਾਂ ਇਸ ਹਾਦਸੇ 'ਚ ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਦੂਜੇ ਟ੍ਰੈਕ 'ਤੇ ਤੇਜ਼ ਰਫਤਾਰ ਕੋਰੋਮੰਡਲ ਐਕਸਪ੍ਰੈੱਸ ਨਾਲ ਟਕਰਾ ਗਏ। ਕੋਰੋਮੰਡਲ ਐਕਸਪ੍ਰੈਸ ਦੂਜੇ ਪਾਸੇ ਤੋਂ ਆ ਰਹੀ ਮਾਲ ਗੱਡੀ ਨਾਲ ਟਕਰਾ ਗਈ।