ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ ਕੌਣ ਕਰ ਸਕਦਾ ਹੈ ਅਪਲਾਈ, ਕਿੰਨੀ ਘੱਟ ਹੋਣੀ ਚਾਹੀਦੀ ਹੈ ਇਨਕਮ?

PM Awas Yojana Eligibility: ਭਾਰਤ ਸਰਕਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਮਕਾਨਾਂ ਦੀ ਉਸਾਰੀ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿੰਨੀ ਇਨਕਮ ਹੋਣੀ ਚਾਹੀਦੀ ਹੈ।

ਭਾਰਤ ਸਰਕਾਰ ਵੱਲੋਂ ਦੇਸ਼ ਦੇ ਨਾਗਰਿਕਾਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ। ਦੇਸ਼ ਦੇ ਕਰੋੜਾਂ ਲੋਕ ਸਰਕਾਰੀ ਯੋਜਨਾਵਾਂ ਦਾ ਲਾਭ ਲੈਂਦੇ ਹਨ।

1/5
ਕਿਸੇ ਦੇ ਵੀ ਜੀਵਨ ਵਿੱਚ ਆਪਣਾ ਘਰ ਹੋਣਾ ਇੱਕ ਵੱਡਾ ਸੁਪਨਾ ਹੁੰਦਾ ਹੈ। ਜਿਸ ਲਈ ਬਹੁਤ ਸਾਰੇ ਲੋਕ ਬਹੁਤ ਮਿਹਨਤ ਕਰਦੇ ਹਨ।
2/5
ਪਰ ਇਸ ਤਰ੍ਹਾਂ ਦੇ ਵੀ ਬਹੁਤ ਸਾਰੇ ਲੋਕ ਹਨ। ਜੋ ਘਰ ਖਰੀਦਣ ਲਈ ਲੋੜੀਂਦੀ ਪੂੰਜੀ ਇਕੱਠੀ ਕਰਨ ਤੋਂ ਅਸਮਰੱਥ ਹਨ। ਅਜਿਹੇ ਲੋਕਾਂ ਲਈ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਚਲਾਈ ਜਾਂਦੀ ਹੈ।
3/5
ਪ੍ਰਧਾਨ ਮੰਤਰੀ ਆਵਾਸ ਯੋਜਨਾ ਭਾਰਤ ਸਰਕਾਰ ਦੁਆਰਾ ਸਾਲ 2015 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਅਧੀਨ ਲਾਭ ਲੈਣ ਲਈ ਕੁਝ ਯੋਗਤਾ ਮਾਪਦੰਡ ਤੈਅ ਕੀਤੇ ਗਏ ਹਨ।
4/5
ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਲਾਭ ਲੈਣ ਲਈ, ਬਿਨੈਕਾਰ ਦੀ ਸਾਲਾਨਾ ਪਰਿਵਾਰਕ ਆਮਦਨ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਇਸ ਸਕੀਮ ਦਾ ਲਾਭ ਸਿਰਫ਼ ਉਹੀ ਲੋਕ ਹੀ ਲੈ ਸਕਦੇ ਹਨ। ਜਿਨ੍ਹਾਂ ਨੂੰ 2011 ਦੀ ਜਨਗਣਨਾ ਵਿੱਚ ਦਰਜ ਕੀਤਾ ਗਿਆ ਹੈ।
5/5
ਇਸ ਸਕੀਮ ਤਹਿਤ ਜਿਨ੍ਹਾਂ ਲੋਕਾਂ ਕੋਲ ਪਹਿਲਾਂ ਹੀ ਪੱਕਾ ਮਕਾਨ ਹੈ। ਉਨ੍ਹਾਂ ਨੂੰ ਲਾਭ ਨਹੀਂ ਦਿੱਤਾ ਜਾਵੇਗਾ। ਜਿਨ੍ਹਾਂ ਕੋਲ ਕੱਚੇ ਮਕਾਨ ਹਨ, ਉਨ੍ਹਾਂ ਨੂੰ ਪੱਕੇ ਮਕਾਨ ਬਣਾਉਣ ਲਈ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
Sponsored Links by Taboola