ਮੱਥਾ ਟੇਕਿਆ, ਲੰਗਰ 'ਚ ਕੀਤੀ ਸੇਵਾ, ਬਣਾਏ ਪਰਸ਼ਾਦੇ...ਪੀਐਮ ਮੋਦੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਲੰਗਰ ਵਿੱਚ ਸੇਵਾ ਕੀਤੀ ਅਤੇ ਸੰਗਤ ਨੂੰ ਲੰਗਰ ਵਰਤਾਇਆ।
Download ABP Live App and Watch All Latest Videos
View In Appਇਸ ਦੇ ਨਾਲ ਹੀ ਉਨ੍ਹਾਂ ਨੇ ਲੰਗਰ ਹਾਲ ਵਿੱਚ ਲੰਗਰ ਬਣਾਉਣ ਦੀ ਵੀ ਸੇਵਾ ਕੀਤੀ
ਪੀਐਮ ਮੋਦੀ ਨੇ ਦਸਤਾਰ ਸਜਾ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਹੈ
ਪ੍ਰਧਾਨ ਮੰਤਰੀ ਦੀ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਦਰਅਸਲ, ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਜੋਂ ਵੀ ਜਾਣਿਆ ਜਾਂਦਾ ਹੈ, ਜੋ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ, ਜਿਸ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵੀ ਕਿਹਾ ਜਾਂਦਾ ਹੈ, ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਵਜੋਂ ਇਸ ਤਖ਼ਤ ਨੂੰ ਮਹਾਰਾਜਾ ਰਣਜੀਤ ਸਿੰਘ ਨੇ 18ਵੀਂ ਸਦੀ ਵਿੱਚ ਬਣਵਾਇਆ ਸੀ।
ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਸਿੱਖਾਂ ਦੇ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਦਾ ਜਨਮ 1666 ਵਿੱਚ ਪਟਨਾ ਵਿੱਚ ਹੋਇਆ ਸੀ। ਉਨ੍ਹਾਂ ਨੇ ਆਨੰਦਪੁਰ ਸਾਹਿਬ ਜਾਣ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਸਾਲ ਇੱਥੇ ਬਿਤਾਏ।