ਪੜਚੋਲ ਕਰੋ
Advertisement

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂਦੁਆਰਾ ਸ਼ੀਸ਼ ਗੰਜ ਸਾਹਿਬ ਨਤਮਸਤਕ ਹੋਏ PM ਮੋਦੀ, ਵੇਖੋ ਤਸਵੀਰਾਂ

PM Modi_Image Twitter
1/5

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਅਚਾਨਕ ਗੁਰੂਦੁਆਰਾ ਸ਼ੀਸ਼ ਗੰਜ ਸਾਹਿਬ ਪਹੁੰਚੇ। ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਮੱਥਾ ਟੇਕਿਆ।
2/5

ਪ੍ਰਧਾਨ ਮੰਤਰੀ ਨੇ ਬਿਨਾਂ ਸੁਰੱਖਿਆ ਘੇਰੇ ਅਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਦੇ ਗੁਰੂਦੁਆਰੇ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਦਫਤਰ ਦੇ ਸੂਤਰਾਂ ਅਨੁਸਾਰ, ਜਿਸ ਵਕਤ ਮੋਦੀ ਨੇ ਗੁਰਦੁਆਰੇ ਦਾ ਦੌਰਾ ਕੀਤਾ ਸੀ, ਸੜਕਾਂ ‘ਤੇ ਪੁਲਿਸ ਦਾ ਕੋਈ ਪ੍ਰਬੰਧ ਨਹੀਂ ਸੀ ਅਤੇ ਆਮ ਲੋਕਾਂ ਦੀ ਸਹੂਲਤ ਕਾਰਨ ਕੋਈ ਬਲੋਕਰ ਨਹੀਂ ਲਗਾਇਆ ਗਿਆ ਸੀ।
3/5

ਗੁਰੂਦੁਆਰੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਨੂੰ ਸਲਾਮ ਕੀਤਾ।
4/5

ਪੀਐਮ ਮੋਦੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ‘ ਤੇ ਮੈਂ ਉਨ੍ਹਾਂ ਨੂੰ ਮੱਥਾ ਟੇਕਦਾ ਹਾਂ। ਪੱਛੜੇ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੇ ਹੌਂਸਲੇ ਲਈ ਵਿਸ਼ਵ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਹੁੰਦਾ ਹੈ। ਉਨ੍ਹਾਂ ਨੇ ਅਤਿੱਆਚਾਰ ਖਿਲਾਫ ਝੁੱਕਣ ਤੋਂ ਇਨਕਾਰ ਕਰ ਦਿੱਤਾ ਸੀ।ਉਨ੍ਹਾਂ ਦੀ ਮਹਾਨ ਕੁਰਬਾਨੀ ਬਹੁਤਿਆਂ ਨੂੰ ਤਾਕਤ ਅਤੇ ਪ੍ਰੇਰਣਾ ਦਿੰਦੀ ਹੈ।"
5/5

ਪਿਛਲੇ ਸਾਲ, ਕੇਂਦਰ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸੀ। ਇਸ ਸਬੰਧ ਵਿਚ, ਹਾਲ ਹੀ ਵਿਚ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਬਣਾਈ ਗਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਵੀ ਕੀਤੀ ਗਈ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਉਤਸਵ ਦਾ ਸਮਾਗਮ ਰਾਸ਼ਟਰੀ ਫਰਜ਼ ਹੈ।
Published at : 01 May 2021 09:27 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਕ੍ਰਿਕਟ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
