Election Results 2024
(Source: ECI/ABP News/ABP Majha)
President Farewell Dinner: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਵਿਦਾਇਗੀ ਦਾਅਵਤ ਦਾ ਆਯੋਜਨ, ਵੇਖੋ ਤਸਵੀਰਾਂ
Ram Nath Kovind Farewell: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਲਈ ਵਿਦਾਇਗੀ ਦਾਅਵਤ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ 'ਚ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਪਹੁੰਚੇ ਸਨ। ਦਿੱਲੀ ਦੇ ਹੋਟਲ ਅਸ਼ੋਕਾ ਵਿਖੇ ਵਿਦਾਇਗੀ ਦਾਅਵਤ ਦਾ ਆਯੋਜਨ ਕੀਤਾ ਗਿਆ।
Download ABP Live App and Watch All Latest Videos
View In Appਇਸ ਪ੍ਰੋਗਰਾਮ ਦੀ ਖਾਸ ਗੱਲ ਇਹ ਸੀ ਕਿ ਇਸ ਵਿੱਚ ਦੇਸ਼ ਭਰ ਤੋਂ ਕਈ ਆਦਿਵਾਸੀ ਆਗੂ ਵੀ ਪਹੁੰਚੇ। ਇਸ ਦੇ ਨਾਲ ਹੀ ਕਈ ਪਦਮ ਪੁਰਸਕਾਰ ਜੇਤੂਆਂ ਨੇ ਵੀ ਵਿਦਾਇਗੀ ਦਾਅਵਤ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਭ ਨਾਲ ਮੁਲਾਕਾਤ ਕੀਤੀ।
ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ 24 ਜੁਲਾਈ ਨੂੰ ਭਾਰਤ ਦੇ ਚੋਟੀ ਦੇ ਸੰਵਿਧਾਨਕ ਅਹੁਦੇ ਦਾ ਸਫਲ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਅਹੁਦਾ ਛੱਡ ਦੇਣਗੇ। ਨਵੀਂ ਰਾਸ਼ਟਰਪਤੀ ਵਜੋਂ ਦ੍ਰੋਪਦੀ ਮੁਰਮੂ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਸਵੇਰੇ 10.15 ਵਜੇ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਹੋਵੇਗਾ।
ਰਾਮ ਨਾਥ ਕੋਵਿੰਦ ਨੇ 25 ਜੁਲਾਈ, 2017 ਨੂੰ ਭਾਰਤ ਦੇ 14ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਰਾਮ ਨਾਥ ਕੋਵਿੰਦ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਉਮੀਦਵਾਰ ਸਨ ਅਤੇ ਉਨ੍ਹਾਂ ਨੇ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਉਮੀਦਵਾਰ ਅਤੇ ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਨੂੰ ਹਰਾਇਆ ਸੀ। ਰਾਸ਼ਟਰਪਤੀ ਉਮੀਦਵਾਰ ਬਣਨ ਤੋਂ ਪਹਿਲਾਂ ਉਹ ਬਿਹਾਰ ਦੇ ਰਾਜਪਾਲ ਅਤੇ ਰਾਜ ਸਭਾ ਵਿੱਚ ਸੰਸਦ ਮੈਂਬਰ ਸਨ।
ਆਪਣੇ ਕਾਰਜਕਾਲ ਦੌਰਾਨ ਉਹ 28 ਦੇਸ਼ਾਂ ਦੇ ਸਰਕਾਰੀ ਦੌਰੇ ਕਰ ਚੁੱਕੇ ਹਨ। ਉਹਨਾਂ ਨੂੰ ਕਈ ਦੇਸ਼ਾਂ ਵਿੱਚ ਸਰਵਉੱਚ ਸਰਕਾਰੀ ਸਨਮਾਨ ਵੀ ਮਿਲ ਚੁੱਕਾ ਹੈ। ਭਾਰਤ ਦੇ ਰਾਸ਼ਟਰਪਤੀ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ, ਰਾਮ ਨਾਥ ਕੋਵਿੰਦ 12, ਜਨਪਥ ਰੋਡ ਸਥਿਤ ਨਿਵਾਸ ਸਥਾਨ 'ਤੇ ਚਲੇ ਜਾਣਗੇ।
ਦੱਸ ਦੇਈਏ ਕਿ ਭਾਰਤ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਸੰਸਦ ਅਤੇ ਸਬੰਧਤ ਰਾਜ ਵਿਧਾਨ ਸਭਾਵਾਂ ਵਿੱਚ ਵੋਟਿੰਗ ਹੋਈ ਸੀ। ਰਾਸ਼ਟਰਪਤੀ ਚੋਣ 2022 ਲਈ ਵੋਟਾਂ ਦੀ ਗਿਣਤੀ ਵੀਰਵਾਰ, 21 ਜੁਲਾਈ ਨੂੰ ਹੋਈ, ਜਿਸ ਵਿੱਚ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਹਰਾ ਕੇ ਕੁੱਲ 6,76,803 ਵੋਟਾਂ ਹਾਸਲ ਕੀਤੀਆਂ।