ਪੜਚੋਲ ਕਰੋ
PM-Kisan Samman Nidhi: ਨੌਂ ਕਰੋੜ ਤੋਂ ਵੱਧ ਕਿਸਾਨਾਂ ਦੀ ਬੱਲੇ- ਬ੍ੱਲੇ ! PM ਫਿਰ ਦੇਣਗੇ ਸੌਗਾਤ, 20 ਹਜ਼ਾਰ ਕਰੋੜ ਤੋਂ ਵੱਧ ਦਾ ਮਿਲੇਗਾ ਲਾਭ
PM-Kisan Samman Nidhi: ਕਿਸਾਨਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਸ਼ੀ ਵਿਸ਼ਵਨਾਥ ਮੰਦਰ ਜਾਣਗੇ। ਇਸ ਤੋਂ ਬਾਅਦ ਉਹ ਦਸ਼ਾਸ਼ਵਮੇਧ ਘਾਟ 'ਤੇ ਹੋਣ ਵਾਲੀ ਗੰਗਾ ਆਰਤੀ 'ਚ ਹਿੱਸਾ ਲੈਣਗੇ।
ਨੌਂ ਕਰੋੜ ਤੋਂ ਵੱਧ ਕਿਸਾਨਾਂ ਨੂੰ ਅੱਜ ਖੁਸ਼ਖਬਰੀ ਮਿਲਣ ਵਾਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ (18 ਜੂਨ, 2024) ਨੂੰ ਦੇਸ਼ ਦੇ ਅੰਨਦਾਤਾਵਾਂ ਨੂੰ ਵੱਡਾ ਤੋਹਫਾ ਦੇਣਗੇ। ਉਹ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸ਼ਤ ਜਾਰੀ ਕਰਨਗੇ, ਜਿਸ ਤਹਿਤ ਕਿਸਾਨਾਂ ਨੂੰ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਲਾਭ ਮਿਲੇਗਾ।
1/6

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ (ਯੂਪੀ) ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ ਵਿੱਚ ਹਿੱਸਾ ਲੈਣਗੇ।
2/6

ਪ੍ਰਧਾਨ ਮੰਤਰੀ ਕਾਸ਼ੀ ਵਿੱਚ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨਗੇ।
3/6

ਚਾਰਜ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਦੇ ਤਹਿਤ ਲਗਭਗ 9.26 ਕਰੋੜ ਲਾਭਪਾਤਰੀ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ 17ਵੀਂ ਕਿਸ਼ਤ ਜਾਰੀ ਕਰਨ ਨਾਲ ਸਬੰਧਤ ਫਾਈਲ 'ਤੇ ਦਸਤਖਤ ਕੀਤੇ।
4/6

ਨਰਿੰਦਰ ਮੋਦੀ ਬਨਾਰਸ ਵਿੱਚ ਸਿੱਧੇ ਲਾਭ ਟਰਾਂਸਫਰ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਇਹ ਰਕਮ ਜਾਰੀ ਕਰਨਗੇ।
5/6

ਹੁਣ ਤੱਕ, ਪੀਐਮ-ਕਿਸਾਨ ਦੇ ਤਹਿਤ, 11 ਕਰੋੜ ਤੋਂ ਵੱਧ ਯੋਗ ਕਿਸਾਨ ਪਰਿਵਾਰਾਂ ਨੂੰ 3.04 ਲੱਖ ਕਰੋੜ ਰੁਪਏ ਤੋਂ ਵੱਧ ਦਾ ਲਾਭ ਮਿਲਿਆ ਹੈ।
6/6

ਤੀਜੀ ਵਾਰ ਕਾਸ਼ੀ ਤੋਂ ਸਾਂਸਦ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਪਹਿਲੀ ਕਾਸ਼ੀ ਯਾਤਰਾ ਹੋਵੇਗੀ। ਸ਼ਡਿਊਲ ਮੁਤਾਬਕ ਉਹ ਸ਼ਾਮ 4:30 ਵਜੇ ਵਾਰਾਣਸੀ ਪਹੁੰਚਣਗੇ। ਇਸ ਦੌਰਾਨ ਉਹ ਕਿਸਾਨਾਂ ਲਈ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨਗੇ।
Published at : 18 Jun 2024 02:29 PM (IST)
ਹੋਰ ਵੇਖੋ





















