PM-Kisan Samman Nidhi: ਨੌਂ ਕਰੋੜ ਤੋਂ ਵੱਧ ਕਿਸਾਨਾਂ ਦੀ ਬੱਲੇ- ਬ੍ੱਲੇ ! PM ਫਿਰ ਦੇਣਗੇ ਸੌਗਾਤ, 20 ਹਜ਼ਾਰ ਕਰੋੜ ਤੋਂ ਵੱਧ ਦਾ ਮਿਲੇਗਾ ਲਾਭ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ (ਯੂਪੀ) ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ ਵਿੱਚ ਹਿੱਸਾ ਲੈਣਗੇ।
Download ABP Live App and Watch All Latest Videos
View In Appਪ੍ਰਧਾਨ ਮੰਤਰੀ ਕਾਸ਼ੀ ਵਿੱਚ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨਗੇ।
ਚਾਰਜ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਦੇ ਤਹਿਤ ਲਗਭਗ 9.26 ਕਰੋੜ ਲਾਭਪਾਤਰੀ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ 17ਵੀਂ ਕਿਸ਼ਤ ਜਾਰੀ ਕਰਨ ਨਾਲ ਸਬੰਧਤ ਫਾਈਲ 'ਤੇ ਦਸਤਖਤ ਕੀਤੇ।
ਨਰਿੰਦਰ ਮੋਦੀ ਬਨਾਰਸ ਵਿੱਚ ਸਿੱਧੇ ਲਾਭ ਟਰਾਂਸਫਰ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਇਹ ਰਕਮ ਜਾਰੀ ਕਰਨਗੇ।
ਹੁਣ ਤੱਕ, ਪੀਐਮ-ਕਿਸਾਨ ਦੇ ਤਹਿਤ, 11 ਕਰੋੜ ਤੋਂ ਵੱਧ ਯੋਗ ਕਿਸਾਨ ਪਰਿਵਾਰਾਂ ਨੂੰ 3.04 ਲੱਖ ਕਰੋੜ ਰੁਪਏ ਤੋਂ ਵੱਧ ਦਾ ਲਾਭ ਮਿਲਿਆ ਹੈ।
ਤੀਜੀ ਵਾਰ ਕਾਸ਼ੀ ਤੋਂ ਸਾਂਸਦ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਪਹਿਲੀ ਕਾਸ਼ੀ ਯਾਤਰਾ ਹੋਵੇਗੀ। ਸ਼ਡਿਊਲ ਮੁਤਾਬਕ ਉਹ ਸ਼ਾਮ 4:30 ਵਜੇ ਵਾਰਾਣਸੀ ਪਹੁੰਚਣਗੇ। ਇਸ ਦੌਰਾਨ ਉਹ ਕਿਸਾਨਾਂ ਲਈ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨਗੇ।