ਪੜਚੋਲ ਕਰੋ
(Source: ECI/ABP News)
In Pics: ਰਾਂਚੀ 'ਚ ਸੀਐਮ ਹੇਮੰਤ ਸੋਰੇਨ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
Arvind Kejriwal Meets Hemant Soren: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਸੀਐਮ ਸੋਰੇਨ ਨੇ ਕੇਂਦਰ ਦੇ ਆਰਡੀਨੈਂਸ ਖਿਲਾਫ 'ਆਪ' ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ARVIND KEJRIWAL
1/7

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।
2/7

ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਲਈ ਕੇਂਦਰ ਵੱਲੋਂ ਲਿਆਂਦੇ ਆਰਡੀਨੈਂਸ ਵਿਰੁੱਧ ਆਪਣੀ ਪਾਰਟੀ ਦੀ ਲੜਾਈ ਵਿੱਚ ਸੋਰੇਨ ਸਰਕਾਰ ਦਾ ਸਮਰਥਨ ਮੰਗਿਆ।
3/7

ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੀਐਮ ਹੇਮੰਤ ਸੋਰੇਨ ਨੂੰ ਮਿਲਣ ਪਹੁੰਚੇ।
4/7

ਇਸ ਮੁਲਾਕਾਤ ਦੌਰਾਨ ਰਾਜ ਸਭਾ ਮੈਂਬਰ ਸੰਜੇ ਸਿੰਘ, ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਅਤੇ ਰਾਘਵ ਚੱਢਾ ਵੀ ਮੌਜੂਦ ਸਨ।
5/7

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਸਾਰੇ ਅਧਿਕਾਰ ਦਿੱਤੇ ਪਰ ਮੋਦੀ ਸਰਕਾਰ ਨੇ ਅੱਠ ਦਿਨਾਂ ਬਾਅਦ ਆਰਡੀਨੈਂਸ ਲਿਆ ਕੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪਲਟ ਦਿੱਤਾ, ਪਰ ਅਸੀਂ ਸਾਰੇ ਮਿਲ ਕੇ ਉਸ ਆਰਡੀਨੈਂਸ ਨੂੰ ਰਾਜ ਸਭਾ ਵਿੱਚ ਰੱਦ ਕਰ ਸਕਦੇ ਹਾਂ।
6/7

ਸੀਐਮ ਕੇਜਰੀਵਾਲ ਨੇ ਅੱਗੇ ਕਿਹਾ ਕਿ ਹੇਮੰਤ ਸੋਰੇਨ ਲੋਕਤੰਤਰ ਨੂੰ ਕੁਚਲਣ ਵਾਲੇ ਆਰਡੀਨੈਂਸ ਦੇ ਖਿਲਾਫ ਸਾਡਾ ਸਮਰਥਨ ਕਰਨਗੇ। ਇਸ ਦੇ ਲਈ ਦਿੱਲੀ ਦੇ ਲੋਕ ਹੇਮੰਤ ਸੋਰੇਨ ਅਤੇ ਝਾਰਖੰਡ ਦੇ ਲੋਕਾਂ ਦੇ ਬਹੁਤ ਧੰਨਵਾਦੀ ਹਨ।
7/7

ਉੱਥੇ ਹੀ ਝਾਰਖੰਡ ਦੇ ਸੀਐਮ ਹੇਮੰਤ ਸੋਰੇਨ ਨੇ ਕਿਹਾ ਕਿ ਕੇਂਦਰ ਦਾ ਅਨੇਕਤਾ ਵਿੱਚ ਏਕਤਾ ਉੱਤੇ ਜ਼ੋਰਦਾਰ ਹਮਲਾ ਹੈ। ਕੇਂਦਰ ਸਰਕਾਰ ਸੰਘੀ ਢਾਂਚੇ ਦੀ ਗੱਲ ਤਾਂ ਕਰਦੀ ਸੀ ਪਰ ਇਸ ਦੇ ਕੰਮ ਇਸ ਦੇ ਬਿਲਕੁਲ ਉਲਟ ਹਨ।
Published at : 02 Jun 2023 06:59 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
