ਫਿਰ ਲੱਗੀ ਛੁੱਟੀਆਂ ਦੀ ਝੜੀ! ਇੰਨੇ ਦਿਨ ਬੰਦ ਰਹਿਣਗੇ ਸਕੂਲ; ਜਾਣੋ ਕਦੋਂ ਤੱਕ ਰਹਿਣਗੀਆਂ ਛੁੱਟੀਆਂ
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਂਵੜ ਯਾਤਰਾ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵੱਡਾ ਫੈਸਲਾ ਲਿਆ ਹੈ।
Continues below advertisement

School Closed
Continues below advertisement
1/5
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਂਵੜ ਯਾਤਰਾ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵੱਡਾ ਫੈਸਲਾ ਲਿਆ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 4 ਅਗਸਤ ਤੋਂ 12 ਅਗਸਤ ਤੱਕ ਮੁਕੰਮਲ ਤੌਰ 'ਤੇ ਬੰਦ ਰਹਿਣਗੇ।
2/5
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਸਾਵਣ ਦੇ ਮਹੀਨੇ ਦੌਰਾਨ ਸ਼ਰਧਾਲੂਆਂ (ਕਾਂਵੜੀਆਂ) ਦੀ ਭਾਰੀ ਭੀੜ ਕਾਰਨ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਹ ਛੁੱਟੀਆਂ ਕੀਤੀਆਂ ਗਈਆਂ ਹਨ।
3/5
ਇਨ੍ਹਾਂ ਹੁਕਮਾਂ ਦੇ ਦਾਇਰੇ ਵਿੱਚ ਸਕੂਲਾਂ ਦੇ ਨਾਲ-ਨਾਲ ਕਾਲਜ ਅਤੇ ਤਕਨੀਕੀ ਸੰਸਥਾਵਾਂ ਵੀ ਆਉਣਗੀਆਂ, ਹਾਲਾਂਕਿ ਜਿਨ੍ਹਾਂ ਸੰਸਥਾਵਾਂ ਵਿੱਚ ਪ੍ਰੀਖਿਆਵਾਂ ਪਹਿਲਾਂ ਹੀ ਤੈਅ ਹਨ, ਉਹ ਆਪਣੇ ਨਿਰਧਾਰਿਤ ਸਮੇਂ ਅਨੁਸਾਰ ਹੋਣਗੀਆਂ।
4/5
ਗਾਜ਼ੀਆਬਾਦ ਤੋਂ ਇਲਾਵਾ ਯੂਪੀ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਾਂਵੜ ਯਾਤਰਾ ਕਾਰਨ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਬਾਗਪਤ 'ਚ 3 ਅਗਸਤ ਤੋਂ 12 ਅਗਸਤ ਤੱਕ ਸਾਰੇ ਸਕੂਲ ਬੰਦ ਰਹਿਣਗੇ। ਮੁਜ਼ੱਫਰਨਗਰ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ 3 ਅਗਸਤ ਤੋਂ 10 ਅਗਸਤ ਤੱਕ ਸਾਰੀਆਂ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਮੇਰਠ 'ਚ ਵੀ 3 ਤੋਂ 12 ਅਗਸਤ ਤੱਕ ਬੇਸਿਕ, ਮਾਧਿਅਮਿਕ, ਯੂਨੀਵਰਸਿਟੀ ਅਤੇ ਤਕਨੀਕੀ ਸੰਸਥਾਵਾਂ ਬੰਦ ਰਹਿਣਗੀਆਂ।
5/5
ਕਾਂਵੜ ਯਾਤਰਾ ਕਾਰਨ ਹਰਿਦੁਆਰ ਅਤੇ ਰਿਸ਼ੀਕੇਸ਼ ਵਿੱਚ ਵੀ ਸਕੂਲ 30 ਜੁਲਾਈ ਤੋਂ ਬੰਦ ਹਨ; ਨਤੀਜੇ ਵਜੋਂ, ਉਤਰਾਖੰਡ ਦੇ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਸੰਸਥਾਵਾਂ 11 ਅਗਸਤ ਤੱਕ ਬੰਦ ਰਹਿਣਗੀਆਂ। ਹਾਲਾਂਕਿ, ਇਸ ਸਮੇਂ ਦੌਰਾਨ ਦੋਵਾਂ ਜ਼ਿਲ੍ਹਿਆਂ ਵਿੱਚ ਔਨਲਾਈਨ ਕਲਾਸਾਂ ਚਲਾਈਆਂ ਜਾਣਗੀਆਂ।
Continues below advertisement
Published at : 04 Aug 2026 11:27 AM (IST)