ਕਰਨਾਲ 'ਚ ਭਖਿਆ ਮਾਹੌਲ, ਪੁਲਿਸ ਨੇ ਕਿਸਾਨਾਂ ਤੇ ਮਾਰੀਆਂ ਪਾਣੀ ਦੀਆਂ ਬੋਛਾੜਾਂ, ਵੇਖੋ ਤਸਵੀਰਾਂ

ਕਰਨਾਲ: ਕਿਸਾਨ ਅਨਾਜ ਮੰਡੀ ਤੋਂ ਮਿੰਨੀ ਸਕੱਤਰੇਤ ਪੁਹੰਚ ਗਏ ਹਨ। ਪੁਲਿਸ ਦੇ ਤਮਾਮ ਬੰਦੋਬਸਤ ਤੋੜਕੇ ਕਿਸਾਨ ਮਿੰਨੀ ਸਕੱਤਰੇਤ ਪਹੁੰਚੇ ਹਨ।
Download ABP Live App and Watch All Latest Videos
View In App
ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਵਾਟਰ ਕੈਨਨ ਦਾ ਵੀ ਇਸਤਮਾਲ ਕੀਤਾ।ਵੱਡੀ ਗਿਣਤੀ 'ਚ ਕਿਸਾਨ ਜ਼ਿਲ੍ਹਾ ਸਕੱਤਰੇਤ ਦੇ ਗੇਟ 'ਤੇ ਮੌਜੂਦ ਹਨ।

ਇਸ ਤੋਂ ਪਹਿਲਾਂ ਕਰਨਾਲ ਦੇ ਨਮਸਤੇ ਚੌਂਕ ਤੋਂ ਪੁਲਿਸ ਨੇ ਕਿਸਾਨ ਆਗੂ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ ਸਣੇ ਸੰਯੁਕਤ ਕਿਸਾਨ ਮੋਰਚੇ ਤੇ ਸਾਰੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
ਪਰ ਪੁਲਿਸ ਤੇ ਕਿਸਾਨਾਂ ਦੇ ਦਬਾਅ ਅਤੇ ਪ੍ਰਦਰਸ਼ਨ ਕਾਰਨ ਪੁਲਿਸ ਨੇ ਇਨ੍ਹਾਂ ਨੂੰ ਕਿਸਾਨ ਆਗੂਆਂ ਨੂੰ ਛੱਡ ਦਿੱਤਾ ਹੈ ਅਤੇ ਹੁਣ ਕਿਸਾਨ ਆਗੂ ਪੈਦਲ ਅੱਗੇ ਵੱਧ ਰਹੇ ਹਨ।
ਮੰਗਲਵਾਰ ਨੂੰ ਕਿਸਾਨ ਆਗੂਆਂ ਅਤੇ ਕਰਨਾਲ ਪ੍ਰਸ਼ਾਸਨ ਦਰਮਿਆਨ ਗੱਲਬਾਤ ਅਸਫਲ ਰਹਿਣ ਤੋਂ ਬਾਅਦ ਹਜ਼ਾਰਾਂ ਕਿਸਾਨ ਹਰਿਆਣਾ ਦੇ 'ਮਿੰਨੀ ਸਕੱਤਰੇਤ' ਵੱਲ ਮਾਰਚ ਕਰ ਰਹੇ ਹਨ। ਪੁਲਿਸ ਵੱਲੋਂ ਇਨ੍ਹਾਂ ਲੋਕਾਂ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ।
ਅਨਾਜ ਮੰਡੀ ਤੋਂ ਮਾਰਚ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਦਰਸ਼ਨ ਪਾਲ ਅਤੇ ਯੋਗਿੰਦਰ ਯਾਦਵ ਵੀ ਮੌਜੂਦ ਹਨ।
ਹਰਿਆਣਾ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੇ ਗੱਲਬਾਤ ਸ਼ੁਰੂ ਹੋਣ ਤੋਂ ਤਿੰਨ ਘੰਟੇ ਬਾਅਦ ਪੱਤਰਕਾਰਾਂ ਨੂੰ ਕਿਹਾ, ਪ੍ਰਸ਼ਾਸਨ ਸਾਡੀਆਂ ਮੰਗਾਂ ਨਾਲ ਸਹਿਮਤ ਨਹੀਂ ਹੈ। ਚੜੂਨੀ ਨੇ ਕਿਹਾ ਕਿ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ।
ਇਹ ਪੁੱਛੇ ਜਾਣ 'ਤੇ ਕਿ ਕੀ ਕਿਸਾਨ ਕੁਝ ਕਿਲੋਮੀਟਰ ਦੂਰ ਮਿੰਨੀ ਸਕੱਤਰੇਤ ਦਾ ਘੇਰਾਓ ਕਰਨ ਦੀ ਆਪਣੀ ਯੋਜਨਾ ਨਾਲ ਅੱਗੇ ਵਧਣਗੇ, ਗੁਰਨਾਮ ਸਿੰਘ ਚੜੂਨੀ ਨੇ ਕਿਹਾ, ਹੁਣ, ਅਗਲਾ ਕਦਮ ਮਹਾਪੰਚਾਇਤ ਵਿੱਚ ਤੈਅ ਕੀਤਾ ਜਾਵੇਗਾ।
ਕਿਸਾਨ ਜਥੇਬੰਦੀਆਂ ਨੇ 28 ਅਗਸਤ ਨੂੰ ਕਰਨਾਲ ਵਿੱਚ ਪ੍ਰਦਰਸ਼ਨਕਾਰੀਆਂ ’ਤੇ ਪੁਲੀਸ ਲਾਠੀਚਾਰਜ ਲਈ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਨੂੰ ਅਸਫਲ ਕਰਦਿਆਂ ਉਨ੍ਹਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦੀ ਧਮਕੀ ਦਿੱਤੀ ਹੈ।
ਕਿਸਾਨਾਂ ਦੇ ਇਕੱਠ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕਰਨ ਅਤੇ ਉਨ੍ਹਾਂ ਨੂੰ ਸਕੱਤਰੇਤ ਵੱਲ ਮਾਰਚ ਕਰਨ ਤੋਂ ਰੋਕਣ ਲਈ ਗੱਲਬਾਤ ਲਈ ਉਨ੍ਹਾਂ ਦੇ 11 ਆਗੂਆਂ ਦੇ ਵਫ਼ਦ ਨੂੰ ਬੁਲਾਇਆ ਸੀ।
ਇੱਥੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਕਿ ਸਰਕਾਰ ਕਰਨਾਲ ਦੇ ਕਿਸਾਨਾਂ ਦੀ ਨਹੀਂ ਸੁਣ ਰਹੀ। ਉਨ੍ਹਾਂ ਅੱਗੇ ਕਿਹਾ ਕਿ ਜਾਂ ਤਾਂ ਖੱਟਰ ਸਰਕਾਰ ਮੰਗਾਂ ਮੰਨ ਲਵੇ ਜਾਂ ਸਾਨੂੰ ਗ੍ਰਿਫਤਾਰ ਕਰੇ। ਅਸੀਂ ਹਰਿਆਣਾ ਦੀਆਂ ਜੇਲ੍ਹਾਂ ਨੂੰ ਭਰਨ ਲਈ ਵੀ ਤਿਆਰ ਹਾਂ।