ਸ਼ਿਮਲਾ 'ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ, ਬਰਫਬਾਰੀ ਦਾ ਦੌਰ
ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਤੋਂ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਰਾਜਧਾਨੀ ਸ਼ਿਮਲਾ ਤੋਂ ਇਲਾਵਾ ਸਾਰੇ ਪਹਾੜੀ ਇਲਾਕਿਆਂ ਕੁਫਰੀ, ਨਾਰਕੰਡਾ, ਮਨਾਲੀ, ਰੋਹਤਾਂਗ, ਚੰਬਾ ਭਰਮੌਰ, ਸਿਰਮੌਰ ਕਿਨੌਰ 'ਚ ਭਾਰੀ ਬਰਫਬਾਰੀ ਜਾਰੀ ਹੈ।
Download ABP Live App and Watch All Latest Videos
View In Appਇਸ ਦੇ ਨਾਲ ਹੀ ਸੂਬੇ ‘ਚ ਸੀਤ ਲਹਿਰ ਦਾ ਪ੍ਰਕੋਪ ਵਧ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਦੋ ਦਿਨ ਹਿਮਾਚਲ 'ਚ ਮੌਸਮ ਦਾ ਮਿਜਾਜ਼ ਇਸੇ ਤਰ੍ਹਾਂ ਦਾ ਰਹੇਗਾ।
ਵਿਭਾਗ ਨੇ ਅਗਲੇ 24 ਘੰਟਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਤੇ ਇਸ ਦੇ ਨਾਲ ਹੀ ਸੈਲਾਨੀਆਂ ਨੂੰ ਸੰਵੇਦਨਸ਼ੀਲ ਥਾਵਾਂ 'ਤੇ ਜਾਣ ਦੀ ਮਨਾਹੀ ਕੀਤੀ ਹੈ।
ਮੌਸਮ ਵਿਭਾਗ ਨੇ ਚੰਬਾ, ਸਪਿਤੀ, ਕੁੱਲੂ, ਸ਼ਿਮਲਾ ਸਮੇਤ ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਭਾਰੀ ਬਰਫਬਾਰੀ ਤੇ ਬਾਰਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਆਉਣ ਵਾਲੇ 48 ਘੰਟੇ ਭਾਰੀ ਬਰਫਬਾਰੀ ਨਾਲ ਠੰਢ ਵਧੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਫਰਵਰੀ ਨੂੰ ਵੀ ਪੂਰੇ ਸੂਬੇ 'ਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।
5 ਤੇ 6 ਫਰਵਰੀ ਨੂੰ ਮੈਦਾਨੀ ਜ਼ਿਲ੍ਹਿਆਂ ਊਨਾ, ਬਿਲਾਸਪੁਰ, ਹਮੀਰਪੁਰ, ਕਾਂਗੜਾ ਵਿੱਚ ਮੌਸਮ ਸਾਫ਼ ਰਹੇਗਾ।