ਪੜਚੋਲ ਕਰੋ
ਟਰੰਪ ਵੱਲੋਂ ਵੱਡਾ ਝਟਕਾ! ਭਾਰਤ 'ਚ ਬਾਸਮਤੀ ਦਾ ਡਿੱਗੇਗਾ ਭਾਅ
ਭਾਰਤੀ ਚੌਲ ਉਤਪਾਦਕਾਂ ਤੇ ਚੌਲ ਕਾਰੋਬਾਰੀਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਤੋਂ ਅਮਰੀਕਾ ਨੂੰ ਆਯਾਤ ਕੀਤੇ ਜਾਣ ਵਾਲੇ ਚੌਲਾਂ 'ਤੇ ਟੈਰਿਫ ਸਖ਼ਤ ਕਰਨ ਦਾ ਸੰਕੇਤ ਦਿੱਤਾ ਹੈ।
( Image Source : Freepik )
1/6

ਟਰੰਪ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤ ਨੂੰ ਆਪਣੇ ਚੌਲ ਅਮਰੀਕੀ ਬਾਜ਼ਾਰ ਵਿੱਚ ਡੰਪ ਨਹੀਂ ਕਰਨੇ ਚਾਹੀਦੇ। ਉਨ੍ਹਾਂ ਅੱਗੇ ਕਿਹਾ, "ਅਸੀਂ ਇਹ ਯਕੀਨੀ ਬਣਾਵਾਂਗੇ ਕਿ ਅਜਿਹਾ ਨਾ ਹੋਵੇ।" ਟਰੰਪ ਨੇ ਇਹ ਬਿਆਨ ਵ੍ਹਾਈਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੱਤਾ।
2/6

ਡੋਨਾਲਡ ਟਰੰਪ ਨੇ ਸੋਮਵਾਰ ਨੂੰ ਵ੍ਹਾਈਟ ਹਾਊਸ ਵਿਖੇ ਕਿਸਾਨਾਂ ਤੇ ਖੇਤੀਬਾੜੀ ਖੇਤਰ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਮਰੀਕੀ ਖਜ਼ਾਨਾ ਸਕੱਤਰ ਸਕਾਟ ਬੇਸੈਂਟ ਤੇ ਖੇਤੀਬਾੜੀ ਸਕੱਤਰ ਬਰੂਕ ਰੋਲਿਨਸ ਵੀ ਮੌਜੂਦ ਸਨ। ਮੀਟਿੰਗ ਦੌਰਾਨ ਰਾਸ਼ਟਰਪਤੀ ਟਰੰਪ ਨੇ ਕਿਸਾਨਾਂ ਲਈ 12 ਬਿਲੀਅਨ ਡਾਲਰ ਦੀ ਸੰਘੀ ਸਹਾਇਤਾ ਦਾ ਐਲਾਨ ਵੀ ਕੀਤਾ। ਇਸ ਮੌਕੇ ਕੈਨੇਡੀ ਰਾਈਸ ਮਿੱਲ ਦੇ ਮਾਲਕ ਪਰਿਵਾਰ ਦੀ ਮੈਂਬਰ ਮੈਰਿਲ ਕੈਨੇਡੀ ਵੀ ਮੌਜੂਦ ਸੀ। ਮੈਰਿਲ ਨੇ ਕਿਹਾ ਕਿ ਵੱਖ-ਵੱਖ ਦੇਸ਼ ਆਪਣੇ ਸਸਤੇ ਚੌਲ ਅਮਰੀਕਾ ਵਿੱਚ ਆਯਾਤ ਕਰ ਰਹੇ ਹਨ, ਜਿਸ ਕਾਰਨ ਦੇਸ਼ ਦੇ ਕਿਸਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।
Published at : 09 Dec 2025 03:29 PM (IST)
ਹੋਰ ਵੇਖੋ
Advertisement
Advertisement





















