Lakhimpur Kheri Violence: ਆਖਰ ਝੁਕੀ ਬਜੇਪੀ ਸਰਕਾਰ! ਕਾਂਗਰਸ ਤੇ 'ਆਪ' ਦੇ ਲੀਡਰਾਂ ਨੂੰ ਲਖੀਮਪੁਰ ਜਾਣ ਦੀ ਆਗਿਆ
ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਲਖੀਮਪੁਰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਰਾਹੁਲ ਗਾਂਧੀ ਕੁਝ ਸਮਾਂ ਪਹਿਲਾਂ ਲਖਨਾਊ ਜਾਣ ਲਈ ਦਿੱਲੀ ਹਵਾਈ ਅੱਡੇ ਤੋਂ ਰਵਾਨਾ ਹੋਏ ਹਨ।
Download ABP Live App and Watch All Latest Videos
View In Appਪੰਜਾਬ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵੀ ਰਾਹੁਲ ਦੇ ਨਾਲ ਜਾ ਰਹੇ ਹਨ। ਤਿੰਨੇ ਕਾਂਗਰਸੀ ਆਗੂ ਲਖੀਮਪੁਰ ਦੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣਗੇ।
ਉੱਤਰ ਪ੍ਰਦੇਸ਼ ਸਰਕਾਰ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਰਾਜ ਸਰਕਾਰ ਨੇ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਤਿੰਨ ਹੋਰਾਂ ਨੂੰ ਲਖੀਮਪੁਰ ਖੇੜੀ ਆਉਣ ਦੀ ਆਗਿਆ ਦੇ ਦਿੱਤੀ ਹੈ।
ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤਲਬ: ਦੂਜੇ ਪਾਸੇ ਲਖੀਮਪੁਰ ਘਟਨਾ ਨੂੰ ਲੈ ਕੇ ਚੱਲ ਰਹੇ ਸਿਆਸੀ ਹੰਗਾਮੇ ਦੇ ਵਿਚਕਾਰ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅੱਜ ਦਿੱਲੀ ਪਹੁੰਚ ਗਏ।
ਅਜੈ ਮਿਸ਼ਰਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਨਾਰਥ ਬਲਾਕ ਸਥਿਤ ਆਪਣੇ ਦਫਤਰ ਤੋਂ ਚਲ ਪਏ ਹਨ। ਉਹ ਲਖੀਮਪੁਰ ਘਟਨਾ ਤੋਂ ਬਾਅਦ ਪਹਿਲੀ ਵਾਰ ਦਿੱਲੀ ਆਏ ਹਨ।
ਲਖੀਮਪੁਰ ਖੇੜੀ ਹਿੰਸਾ ਨੂੰ ਤਿੰਨ ਦਿਨ ਹੋ ਗਏ ਹਨ, ਹਿੰਸਾ ਲਈ ਕੌਣ ਜ਼ਿੰਮੇਵਾਰ ਹੈ, ਇਹ ਸਵਾਲ ਅਜੇ ਵੀ ਬਣਿਆ ਹੋਇਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤੇ ਉਨ੍ਹਾਂ ਦਾ ਬੇਟਾ ਲਖੀਮਪੁਰ ਘਟਨਾ ਤੋਂ ਬਾਅਦ ਜਾਂਚ ਦੇ ਘੇਰੇ ਵਿੱਚ ਹਨ। ਹਾਲਾਂਕਿ ਦੋਵਾਂ ਦਾ ਕਹਿਣਾ ਹੈ ਕਿ ਘਟਨਾ ਦੇ ਸਮੇਂ ਉਹ ਉੱਥੇ ਨਹੀਂ ਸਨ।