Antony Blinken India Visit: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਆਟੋ ਦੀ ਕੀਤੀ ਸਵਾਰੀ, ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ
ਇਸ ਮੀਟਿੰਗ ਵਿੱਚ ਹਿੱਸਾ ਲੈਣ ਲਈ ਉਹ ਆਟੋ ਤੋਂ ਹੇਠਾਂ ਉਤਰੇ। ਇਸ ਬਾਰੇ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਫੋਟੋ ਵੀ ਸ਼ੇਅਰ ਕੀਤੀ ਹੈ। ਬਲਿੰਕਨ ਨੇ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਵਿੱਚ ਮਦਦ ਕਰਨ ਲਈ ਅਮਰੀਕੀ ਦੂਤਾਵਾਸ ਵਿੱਚ ਕੰਮ ਕਰਨ ਵਾਲੇ ਸਟਾਫ ਦਾ ਵੀ ਧੰਨਵਾਦ ਕੀਤਾ।
Download ABP Live App and Watch All Latest Videos
View In Appਐਂਟਨੀ ਨੇ ਦੂਤਾਵਾਸ ਵਿੱਚ ਕੰਮ ਕਰ ਰਹੇ ਸਟਾਫ ਦਾ ਧੰਨਵਾਦ ਕਰਦੇ ਹੋਏ ਕਿਹਾ, ਹੈਦਰਾਬਾਦ, ਮੁੰਬਈ, ਕੋਲਕਾਤਾ, ਚੇਨਈ ਅਤੇ ਭਾਰਤ ਵਿੱਚ ਅਮਰੀਕੀ ਦੂਤਾਵਾਸ ਵਿੱਚ ਕੰਮ ਕਰ ਰਹੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲ ਕੇ ਬਹੁਤ ਵਧੀਆ ਲੱਗਿਆ।
ਉਨ੍ਹਾਂ ਨੇ ਅੱਗੇ ਕਿਹਾ, ਮੈਂ ਲੋਕਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦੀ ਹਾਂ,।
ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਦੁਵੱਲੇ ਸਬੰਧਾਂ ਅਤੇ ਯੂਕਰੇਨ ਸੰਘਰਸ਼ ਸਮੇਤ ਕਈ ਵਿਸ਼ਵ ਮੁੱਦਿਆਂ 'ਤੇ ਗੱਲਬਾਤ ਕੀਤੀ।
ਜੀ-20 ਬੈਠਕ ਦੇ ਪਹਿਲੇ ਸੈਸ਼ਨ 'ਚ ਸ਼ਾਮਲ ਹੋਣ ਤੋਂ ਬਾਅਦ ਬਲਿੰਕਨ ਨੇ ਟਵੀਟ ਕੀਤਾ, ''ਮੈਂ ਅੱਜ ਜੀ-20 'ਚ ਦੋ ਮੁੱਖ ਕਾਰਨਾਂ ਕਰਕੇ ਗਿਆ ਸੀ: ਪਹਿਲਾ, ਇਹ ਯਕੀਨੀ ਬਣਾਉਣ ਲਈ ਕਿ ਭਾਰਤ ਦੀ ਪ੍ਰਧਾਨਗੀ ਹੇਠ ਜੀ-20 ਸਾਡੇ ਸਾਂਝੇ ਟੀਚਿਆਂ ਨੂੰ ਅੱਗੇ ਵਧਾਉਂਦਾ ਹੈ ਅਤੇ ਦੂਜਾ, ਕਿ ਕਿਵੇਂ ਅਮਰੀਕਾ ਨਾਲ ਮਿਲ ਕੇ ਇਹ ਉਜਾਗਰ ਕਰਨਾ ਹੈ ਕਿ ਸਾਡੇ ਭਾਈਵਾਲ, ਸੰਸਾਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੇ ਹਨ।
G20 ਸਮੂਹ ਦੁਨੀਆ ਦੀਆਂ ਪ੍ਰਮੁੱਖ ਵਿਕਸਿਤ ਅਤੇ ਵਿਕਾਸਸ਼ੀਲ ਅਰਥਵਿਵਸਥਾਵਾਂ ਦਾ ਇੱਕ ਅੰਤਰ-ਸਰਕਾਰੀ ਮੰਚ ਹੈ। ਇਸ ਸਮੂਹ ਵਿੱਚ ਅਰਜਨਟੀਨਾ, ਆਸਟ੍ਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਯੂਨਾਈਟਿਡ ਕਿੰਗਡਮ, ਸੰਯੁਕਤ ਰਾਜ ਅਤੇ ਯੂਰਪੀਅਨ ਯੂਨੀਅਨ ਸ਼ਾਮਲ ਹਨ।
ਬਲਿੰਕਨ ਜੀ-20 ਦੇ ਵਿਦੇਸ਼ ਮੰਤਰੀਆਂ ਦੀ ਇੱਕ ਮਹੱਤਵਪੂਰਨ ਬੈਠਕ ਵਿੱਚ ਸ਼ਾਮਲ ਹੋਣ ਲਈ ਬੁੱਧਵਾਰ ਰਾਤ ਨੂੰ ਰਾਸ਼ਟਰੀ ਰਾਜਧਾਨੀ ਪਹੁੰਚੇ।
ਜੈਸ਼ੰਕਰ ਨੇ ਟਵੀਟ ਕੀਤਾ, “ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਦੁਵੱਲੇ ਸਬੰਧਾਂ ਦੀ ਸਮੀਖਿਆ ਕਰਨ ਅਤੇ ਵਿਸ਼ਵ ਮੁੱਦਿਆਂ 'ਤੇ ਚਰਚਾ ਕਰਨ ਦਾ ਮੌਕਾ ਮਿਲਿਆ।
ਅਜਿਹਾ ਸਮਝਿਆ ਜਾਂਦਾ ਹੈ ਕਿ ਗੱਲਬਾਤ ਵਿੱਚ ਯੂਕਰੇਨ ਵਿਵਾਦ ਅਤੇ ਜੀ-20 ਲਈ ਭਾਰਤ ਦਾ ਏਜੰਡਾ ਵਿਚਾਰਿਆ ਗਿਆ।