ਉੱਤਰਾਖੰਡ 'ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 13 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਤਸਵੀਰਾਂ
ਉੱਤਰਾਖੰਡ 'ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਸੂਬੇ 'ਚ ਆਫਤ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਉੱਤਰਾਖੰਡ 'ਚ ਹੁਣ ਤੱਕ 13 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਦਰਜਨ ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ।
Download ABP Live App and Watch All Latest Videos
View In Appਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਤੋਂ ਸੂਬੇ ਦੀ ਸਥਿਤੀ ਬਾਰੇ ਜਾਣਕਾਰੀ ਲਈ। ਫੌਜ ਨੇ ਵੀ ਸੂਬੇ ਦੀ ਮਦਦ ਲਈ ਹੱਥ ਵਧਾਇਆ ਹੈ। ਫੌਜ ਦੇ ਹੈਲੀਕਾਪਟਰਾਂ ਰਾਹੀਂ ਹੁਣ ਤੱਕ ਕਈ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
ਕੇਦਾਰ ਘਾਟੀ 'ਚ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਰੋਕੇ ਗਏ ਕੇਦਾਰਨਾਥ ਯਾਤਰਾ ਮਾਰਗ 'ਤੇ ਫਸੇ ਸ਼ਰਧਾਲੂਆਂ ਨੂੰ ਬਚਾਅ ਟੀਮਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਬਚਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਬੀਤੀ ਦੇਰ ਰਾਤ ਤੱਕ ਬਚਾਅ ਕਾਰਜ ਜਾਰੀ ਸੀ। ਸ਼ੁੱਕਰਵਾਰ ਦੁਪਹਿਰ 12 ਵਜੇ ਤੱਕ ਕਰੀਬ 430 ਯਾਤਰੀਆਂ ਨੂੰ ਲਿੰਚੋਲੀ ਅਤੇ ਭਿੰਬਲੀ ਤੋਂ ਏਅਰ ਲਿਫਟਿੰਗ ਰਾਹੀਂ ਬਚਾ ਲਿਆ ਗਿਆ ਹੈ। ਇਸ ਦੌਰਾਨ ਗੌਰੀਕੁੰਡ ਅਤੇ ਸੋਨਪ੍ਰਯਾਗ ਦੇ ਵਿਚਕਾਰ ਲਗਭਗ 700 ਯਾਤਰੀਆਂ ਨੂੰ ਸਫਲਤਾਪੂਰਵਕ ਬਚਾ ਲਿਆ ਗਿਆ ਹੈ। ਇਸ ਦੇ ਨਾਲ ਹੀ ਐਨਡੀਆਰਐਫ ਅਤੇ ਸਿਹਤ ਵਿਭਾਗ ਵੱਲੋਂ ਜ਼ਖਮੀ ਸ਼ਰਧਾਲੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਕੇਦਾਰਨਾਥ ਧਾਮ 'ਚ ਮੌਜੂਦ ਸ਼ਰਧਾਲੂਆਂ ਨੂੰ ਸਵੇਰੇ ਮੁੱਖ ਹੈਲੀਪੈਡ 'ਤੇ ਲਿਜਾਇਆ ਗਿਆ। ਇੱਥੋਂ ਗੌਚਰ ਹੈਲੀਪੈਡ 'ਤੇ 15 ਸ਼ਰਧਾਲੂਆਂ ਨੂੰ MI 17 ਨੇ ਬਚਾ ਲਿਆ ਹੈ। ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਐਮਆਈ ਅਤੇ ਚਿਨੂਕ ਜਹਾਜ਼ ਇਸ ਵੇਲੇ ਉੱਡਣ ਦੇ ਯੋਗ ਨਹੀਂ ਹਨ।
ਕੇਦਾਰਨਾਥ ਵਿੱਚ ਮੌਜੂਦ ਲਗਭਗ 450 ਸ਼ਰਧਾਲੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਸਮੱਗਰੀ, ਭੋਜਨ ਦੇ ਪੈਕੇਟ ਅਤੇ ਭੋਜਨ ਲਗਾਤਾਰ ਮੁਹੱਈਆ ਕਰਵਾਇਆ ਗਿਆ। ਬੀਕੇਟੀਸੀ ਵੱਲੋਂ ਸ਼ਰਧਾਲੂਆਂ ਨੂੰ ਫਲ ਵੰਡੇ ਗਏ। ਉਨ੍ਹਾਂ ਨੇ ਦੱਸਿਆ ਕਿ ਮੌਸਮ 'ਚ ਸੁਧਾਰ ਹੁੰਦੇ ਹੀ ਕੇਦਾਰਨਾਥ 'ਚ ਮੌਜੂਦ ਯਾਤਰੀਆਂ ਨੂੰ ਬਚਾ ਲਿਆ ਜਾਵੇਗਾ।
ਇਸ ਦੇ ਨਾਲ ਹੀ ਸੀਐਮ ਧਾਮੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਆਫ਼ਤ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਲਗਾਤਾਰ ਮਦਦ ਕੀਤੀ ਜਾਵੇ ਅਤੇ ਲੋਕਾਂ ਦੀ ਜੋ ਵੀ ਸੰਭਵ ਮਦਦ ਕੀਤੀ ਜਾ ਸਕਦੀ ਹੈ, ਉਹ ਮੁਹੱਈਆ ਕਰਵਾਈ ਜਾਵੇ।
ਉੱਤਰਾਖੰਡ ਦੇ ਗੜ੍ਹਵਾਲ ਤੇ ਕੁਮਾਉਂ ਵਿੱਚ ਕਈ ਥਾਵਾਂ 'ਤੇ ਆਫ਼ਤ ਵਰਗੀ ਸਥਿਤੀ ਬਣੀ ਹੋਈ ਹੈ। ਇਸ ਨੂੰ ਲੈ ਕੇ ਆਪਦਾ ਪ੍ਰਬੰਧਨ ਵਿਭਾਗ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ, SDRF ਅਤੇ NDRF ਦੇ ਨਾਲ-ਨਾਲ ਫੌਜ ਵੀ ਮਦਦ ਲਈ ਅੱਗੇ ਆਈ ਹੈ।