Weather Update: ਪੰਜਾਬ-ਹਰਿਆਣਾ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ! ਬੰਗਾਲ ਤੋਂ ਲੈ ਕੇ ਯੂਪੀ-ਬਿਹਾਰ ਤੱਕ ਚੱਲੇਗੀ ਹੀਟਵੇਵ

India Weather Forecast: ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਪੂਰਬੀ ਅਤੇ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਹੀਟਵੇਵ ਦੀ ਸੰਭਾਵਨਾ ਹੈ।

India Weather Forecast

1/6
ਮੌਸਮ ਵਿਭਾਗ ਨੇ ਕਿਹਾ ਕਿ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਕੋਂਕਣ ਅਤੇ ਗੋਆ ਵਿੱਚ ਐਤਵਾਰ (28 ਅਪ੍ਰੈਲ, 2024) ਤੱਕ ਹੀਟਵੇਵ ਜਾਰੀ ਰਹਿ ਸਕਦੀ ਹੈ। ਅਜਿਹੀ ਸਥਿਤੀ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ।
2/6
ਇਸ ਵਿਚਾਲੇ 26 ਤੋਂ 28 ਅਪ੍ਰੈਲ ਦੇ ਦੌਰਾਨ ਮੁੱਖ ਤੌਰ 'ਤੇ ਉੱਤਰ-ਪੱਛਮੀ ਭਾਰਤ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਦੇ ਨਵੇਂ ਦੌਰ ਦੀ ਸੰਭਾਵਨਾ ਹੈ।
3/6
ਆਈਐਮਡੀ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇੱਥੇ 27 ਅਤੇ 28 ਅਪ੍ਰੈਲ ਨੂੰ ਭਾਰੀ ਮੀਂਹ ਪੈ ਸਕਦਾ ਹੈ।
4/6
ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਸ ਨਾਲ ਹੀਟਵੇਵ ਤੋਂ ਕੋਈ ਰਾਹਤ ਨਹੀਂ ਮਿਲੇਗੀ।
5/6
ਆਈਐਮਡੀ ਨੇ ਕਿਹਾ ਕਿ 27 ਅਤੇ 28 ਅਪ੍ਰੈਲ ਨੂੰ ਉੱਤਰ-ਪੂਰਬੀ ਭਾਰਤ ਵਿੱਚ ਅਲੱਗ-ਥਲੱਗ ਥਾਵਾਂ 'ਤੇ ਤੇਜ਼ ਹਵਾਵਾਂ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ।
6/6
ਮੌਸਮ ਵਿਭਾਗ ਨੇ ਕਿਹਾ ਕਿ 27 ਅਪ੍ਰੈਲ ਨੂੰ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Sponsored Links by Taboola