Weather Updates: ਪੰਜਾਬ ਵਾਲਿਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ ਤਾਂ ਇੱਥੇ ਗਰਮੀ ਨਾਲ ਹਾਲਤ ਹੋਵੇਗੀ ਖਰਾਬ, ਜਾਣੋ ਅੱਜ ਕਿਵੇਂ ਦਾ ਰਹੇਗਾ ਮੌਸਮ

ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਬਿਜਲੀ, ਤੂਫ਼ਾਨ ਅਤੇ ਹਵਾ ਚੱਲਣ ਦੀ ਸੰਭਾਵਨਾ ਹੈ। ਛੱਤੀਸਗੜ੍ਹ 'ਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ।
Download ABP Live App and Watch All Latest Videos
View In App
ਆਈਐਮਡੀ ਦੇ ਅਨੁਸਾਰ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਰਗੇ ਉੱਤਰ-ਪੂਰਬੀ ਰਾਜਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੀ ਸੰਭਾਵਨਾ ਉਤਰਾਖੰਡ, ਵਿਦਰਭ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਵੀ ਪ੍ਰਗਟਾਈ ਗਈ ਹੈ। ਉੱਤਰ-ਪੂਰਬੀ ਭਾਰਤ ਅਤੇ ਸਿੱਕਮ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਕਾਈਮੇਟ ਮੌਸਮ ਦੀ ਰਿਪੋਰਟ ਦੇ ਅਨੁਸਾਰ, ਅਗਲੇ 24 ਘੰਟਿਆਂ ਵਿੱਚ ਲੱਦਾਖ, ਜੰਮੂ-ਕਸ਼ਮੀਰ, ਅਰੁਣਾਚਲ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਿਜਲੀ ਅਤੇ ਗੜੇਮਾਰੀ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰਾਖੰਡ ਵਿੱਚ ਹਲਕਾ ਮੀਂਹ ਅਤੇ ਬਰਫ਼ਬਾਰੀ ਦੀ ਵੀ ਸੰਭਾਵਨਾ ਹੈ।
ਪੰਜਾਬ ਵਿੱਚ ਮੀਂਹ ਅਤੇ ਗਰਜ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। 27 ਅਪ੍ਰੈਲ ਨੂੰ ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ 'ਚ ਮੀਂਹ ਅਤੇ ਬੂੰਦਾ-ਬਾਂਦੀ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ, ਦੱਖਣ-ਪੂਰਬੀ ਰਾਜਸਥਾਨ ਅਤੇ ਪੂਰਬੀ ਗੁਜਰਾਤ ਵਿੱਚ ਵੀ ਥੋੜਾ-ਬਹੁਤ ਮੀਂਹ ਪੈ ਸਕਦਾ ਹੈ।
ਆਈਐਮਡੀ ਦੇ ਅਨੁਸਾਰ, ਅਸਾਮ, ਮੇਘਾਲਿਆ, ਤ੍ਰਿਪੁਰਾ, ਕੋਂਕਣ ਅਤੇ ਗੋਆ, ਤੱਟਵਰਤੀ ਆਂਧਰਾ ਪ੍ਰਦੇਸ਼, ਤੱਟਵਰਤੀ ਕਰਨਾਟਕ, ਕੇਰਲ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹਿਣ ਵਾਲਾ ਹੈ। ਲੋਕਾਂ ਨੂੰ ਕੜਕਦੀ ਧੁੱਪ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਗੰਗਾ ਦੇ ਪੱਛਮੀ ਬੰਗਾਲ ਅਤੇ ਉੱਤਰੀ ਓਡੀਸ਼ਾ 'ਚ ਲੂ ਚੱਲੇਗੀ। ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਕੋਂਕਣ ਅਤੇ ਗੋਆ, ਤੇਲੰਗਾਨਾ, ਰਾਇਲਸੀਮਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ ਵਿੱਚ ਹੀਟਵੇਵ ਚਲਣ ਦੀ ਸੰਭਾਵਨਾ ਹੈ।
IMD ਨੇ ਕਿਹਾ ਹੈ ਕਿ ਦਿੱਲੀ-NCR ਸ਼ਨੀਵਾਰ ਨੂੰ ਬੱਦਲਵਾਈ ਰਹਿ ਸਕਦੀ ਹੈ। ਇਸ ਦੌਰਾਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿਨ ਵੇਲੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਦੀ ਰਫ਼ਤਾਰ 25 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਹੋਣ ਜਾ ਰਹੀ ਹੈ। ਵਿਭਾਗ ਨੇ ਕਿਹਾ ਕਿ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਰਹਿਣ ਦੀ ਸੰਭਾਵਨਾ ਹੈ।