PICS: ਜਦੋਂ ਰਾਸ਼ਟਰਪਤੀ ਭਵਨ ਪਹੁੰਚੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਤਾਂ ਪੀਐਮ ਮੋਦੀ ਨੇ ਇਦਾਂ ਕੀਤਾ ਸਵਾਗਤ, ਵੇਖੋ ਤਸਵੀਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਬਦੁਲ ਅਜ਼ੀਜ਼ ਅਲ-ਸਾਊਦ ਨਾਲ ਮੁਲਾਕਾਤ ਕੀਤੀ।
Download ABP Live App and Watch All Latest Videos
View In Appਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਦੁਵੱਲੀ ਬੈਠਕ ਹੋਈ, ਜਿਸ 'ਚ ਵਪਾਰ ਅਤੇ ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਧਿਆਨ ਦਿੱਤਾ ਗਿਆ।
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ, ਜੋ ਕਿ ਐਮਬੀਐਸ ਵਜੋਂ ਮਸ਼ਹੂਰ ਹਨ, ਭਾਰਤ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਜੀ-20 ਸੰਮੇਲਨ ਪੂਰਾ ਹੋਣ ਤੋਂ ਬਾਅਦ ਉਹ ਇੱਥੇ ਰੁਕੇ ਹੋਏ ਹਨ।
ਗੱਲਬਾਤ ਤੋਂ ਪਹਿਲਾਂ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦਾ ਰਾਸ਼ਟਰਪਤੀ ਭਵਨ 'ਚ ਰਸਮੀ ਤੌਰ 'ਤੇ ਸਵਾਗਤ ਕੀਤਾ ਗਿਆ।
ਪ੍ਰਧਾਨ ਮੰਤਰੀ ਮੋਦੀ ਨੇ ਕ੍ਰਾਊਨ ਪ੍ਰਿੰਸ ਦਾ ਜੱਫੀ ਪਾ ਕੇ ਸਵਾਗਤ ਕੀਤਾ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੌਜੂਦ ਸਨ।
ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਕੰਬਾਈਡ ਡਿਫੈਂਸ ਸਰਵਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਕ੍ਰਾਊਨ ਪ੍ਰਿੰਸ ਨੇ ਜੀ-20 ਦੀ ਸਫਲਤਾਪੂਰਵਕ ਮੇਜ਼ਬਾਨੀ ਲਈ ਭਾਰਤ ਨੂੰ ਵਧਾਈ ਦਿੱਤੀ।
ਸਵਾਗਤ ਤੋਂ ਬਾਅਦ ਮੁਹੰਮਦ ਬਿਨ ਸਲਮਾਨ ਨੇ ਪੱਤਰਕਾਰਾਂ ਨੂੰ ਕਿਹਾ, ''ਮੈਂ ਭਾਰਤ ਆ ਕੇ ਬਹੁਤ ਖੁਸ਼ ਹਾਂ। ਮੈਂ ਭਾਰਤ ਨੂੰ ਜੀ-20 ਸੰਮੇਲਨ ਲਈ ਵਧਾਈ ਦੇਣਾ ਚਾਹਾਂਗਾ।''
ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਨੂੰ ਸਭ ਤੋਂ ਮਹੱਤਵਪੂਰਨ ਸਾਂਝੇਦਾਰਾਂ ਵਿੱਚੋਂ ਇੱਕ ਦੱਸਿਆ ਅਤੇ ਕਿਹਾ ਕਿ ਦੋਵੇਂ ਦੇਸ਼ ਸਬੰਧਾਂ ਵਿੱਚ ਨਵੇਂ ਆਯਾਮ ਜੋੜ ਰਹੇ ਹਨ।
ਸਾਊਦੀ ਅਰਬ ਪੱਛਮੀ ਏਸ਼ੀਆ ਵਿੱਚ ਭਾਰਤ ਦੇ ਪ੍ਰਮੁੱਖ ਰਣਨੀਤਕ ਭਾਈਵਾਲਾਂ ਵਿੱਚੋਂ ਇੱਕ ਹੈ।