ਠੰਡ ਦਸਤਕ ਦੇਵੇਗੀ ਜਾਂ ਗਰਮੀ ਸਹਿਣੀ ਪਏਗੀ? ਜਾਣੋ ਆਪਣੇ ਸ਼ਹਿਰ 'ਚ ਅਕਤੂਬਰ ਦੇ ਪਹਿਲੇ ਹਫਤੇ ਦੇ ਮੌਸਮ ਦਾ ਹਾਲ
ਆਸਾਮ ਅਤੇ ਮੇਘਾਲਿਆ ਵਿੱਚ 2 ਅਤੇ 3 ਅਕਤੂਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ (29 ਸਤੰਬਰ 2024) ਨੂੰ ਦੱਖਣੀ ਰਾਜਾਂ ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਪੁਡੂਚੇਰੀ ਵਿੱਚ ਭਾਰੀ ਬਾਰਿਸ਼ ਦੇ ਸਬੰਧ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
Download ABP Live App and Watch All Latest Videos
View In Appਮੌਸਮ ਵਿਭਾਗ ਮੁਤਾਬਕ ਉੱਤਰ-ਪੂਰਬੀ ਰਾਜਾਂ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ 2 ਤੋਂ 4 ਅਕਤੂਬਰ ਤੱਕ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਥਾਵਾਂ 'ਤੇ 30 ਸਤੰਬਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਯੂਪੀ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੰਬੇਡਕਰ ਨਗਰ, ਬਹਿਰਾਇਚ, ਅਮੇਠੀ, ਗੋਂਡਾ, ਬੁਲੰਦਸ਼ਹਿਰ, ਜੌਨਪੁਰ ਅਤੇ ਸੁਲਤਾਨਪੁਰ ਵਿੱਚ ਬਾਰਿਸ਼ ਕਾਰਨ ਅੱਠਵੀਂ ਜਮਾਤ ਤੱਕ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ।
ਮੌਸਮ ਵਿਭਾਗ ਦੇ ਅਨੁਸਾਰ, 29 ਅਤੇ 30 ਸਤੰਬਰ 2024 ਨੂੰ ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ ਐਨਸੀਆਰ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਥੋੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ।
ਮੁੰਬਈ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਹੁਣ ਆਮ ਜਨਜੀਵਨ ਲੀਹ 'ਤੇ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਕਤੂਬਰ ਦੇ ਪਹਿਲੇ ਹਫ਼ਤੇ ਮਹਾਰਾਸ਼ਟਰ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
ਆਈਐਮਡੀ ਨੇ ਬਿਹਾਰ ਦੇ 13 ਜ਼ਿਲ੍ਹਿਆਂ ਨੂੰ ਹੜ੍ਹਾਂ ਨੂੰ ਲੈ ਕੇ ਅਗਲੇ 24 ਘੰਟਿਆਂ ਲਈ ਅਲਰਟ ਰਹਿਣ ਲਈ ਕਿਹਾ ਹੈ। ਸੂਬੇ ਦੀਆਂ ਕੋਸੀ, ਗੰਗਾ ਅਤੇ ਗੰਡਕ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ।