ਪੜਚੋਲ ਕਰੋ
ਔਰਤਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਸਰਕਾਰ ਦੇ ਰਹੀ ਹੈ ਮੁਫਤ ਸਿਲੰਡਰ ਦਾ ਤੋਹਫਾ
Free Cylinder On Diwali: ਦੀਵਾਲੀ ਤੋਂ ਪਹਿਲਾਂ ਉੱਤਰ ਪ੍ਰਦੇਸ਼ ਰਾਜ ਸਰਕਾਰ ਨੇ ਉੱਜਵਲਾ ਯੋਜਨਾ ਦਾ ਲਾਭ ਲੈਣ ਵਾਲੀਆਂ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇਨ੍ਹਾਂ ਔਰਤਾਂ ਨੂੰ ਮੁਫ਼ਤ ਸਿਲੰਡਰ ਵੰਡੇ ਜਾਣਗੇ।

ਭਾਰਤ ਸਰਕਾਰ ਦੇਸ਼ ਦੇ ਲੋਕਾਂ ਲਈ ਕਈ ਯੋਜਨਾਵਾਂ ਚਲਾਉਂਦੀ ਹੈ। ਦੇਸ਼ ਦੇ ਕਰੋੜਾਂ ਲੋਕ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਰਹੇ ਹਨ। ਸਰਕਾਰ ਵੱਖ-ਵੱਖ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਵੱਖ-ਵੱਖ ਤਰ੍ਹਾਂ ਦੀਆਂ ਯੋਜਨਾਵਾਂ ਲੈ ਕੇੇ ਆਉਂਦੀ ਹੈ।
1/6

ਦੇਸ਼ 'ਚ ਅਜੇ ਵੀ ਕੁਝ ਅਜਿਹੇ ਸਥਾਨ ਹਨ ਜਿੱਥੇ ਲੋਕ ਖਾਣਾ ਬਣਾਉਣ ਲਈ ਮਿੱਟੀ ਦੇ ਚੁੱਲ੍ਹੇ ਦੀ ਵਰਤੋਂ ਕਰਦੇ ਹਨ ਪਰ ਭਾਰਤ ਸਰਕਾਰ ਦੀ ਉੱਜਵਲਾ ਯੋਜਨਾ ਤਹਿਤ ਹੁਣ ਉਨ੍ਹਾਂ ਲੋਕਾਂ ਨੂੰ ਵੀ ਗੈਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ। ਦੇਸ਼ ਦੀਆਂ 10 ਕਰੋੜ ਤੋਂ ਵੱਧ ਔਰਤਾਂ ਹੁਣ ਤੱਕ ਉੱਜਵਲਾ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ।
2/6

ਇਸ ਦੇ ਲਈ ਭਾਰਤ ਸਰਕਾਰ ਨੇ ਸਾਲ 2016 ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਸਰਕਾਰ ਵੱਲੋਂ ਲਾਭਪਾਤਰੀ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਂਦੇ ਹਨ। ਜਿਸ ਵਿੱਚ ਸਿਲੰਡਰ ਅਤੇ ਗੈਸ ਚੁੱਲ੍ਹਾ ਮੁਫਤ ਮਿਲਦਾ ਹੈ। ਇਸ ਤੋਂ ਬਾਅਦ ਸਰਕਾਰ ਵੱਲੋਂ ਸਿਲੰਡਰ ਭਰਨ 'ਤੇ ਸਬਸਿਡੀ ਦਿੱਤੀ ਜਾਂਦੀ ਹੈ।
3/6

ਦੀਵਾਲੀ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਯੋਜਨਾ ਦਾ ਲਾਭ ਲੈਣ ਵਾਲੀਆਂ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸੂਬਾ ਸਰਕਾਰ ਨੇ ਉੱਜਵਲਾ ਸਕੀਮ ਤਹਿਤ ਲਾਭ ਲੈਣ ਵਾਲੀਆਂ ਔਰਤਾਂ ਨੂੰ ਮੁਫ਼ਤ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਦੀਵਾਲੀ ਤੋਂ ਪਹਿਲਾਂ ਸਾਰੀਆਂ ਔਰਤਾਂ ਨੂੰ ਮੁਫਤ ਸਿਲੰਡਰ ਦਿੱਤੇ ਜਾਣਗੇ।
4/6

ਅੰਕੜਿਆਂ ਅਨੁਸਾਰ, ਉੱਤਰ ਪ੍ਰਦੇਸ਼ ਵਿੱਚ 1.75 ਕਰੋੜ ਤੋਂ ਵੱਧ ਪਰਿਵਾਰਾਂ ਨੇ ਉੱਜਵਲਾ ਯੋਜਨਾ ਤਹਿਤ ਮੁਫਤ ਗੈਸ ਕੁਨੈਕਸ਼ਨ ਲਏ ਹਨ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਫ਼ਤ ਗੈਸ ਸਿਲੰਡਰ ਦਾ ਲਾਭ ਦਿੱਤਾ ਜਾਵੇਗਾ।
5/6

ਜੋ ਔਰਤਾਂ ਉੱਤਰ ਪ੍ਰਦੇਸ਼ ਵਿੱਚ ਰਹਿੰਦੀਆਂ ਹਨ ਪਰ ਅਜੇ ਤੱਕ ਉੱਜਵਲਾ ਸਕੀਮ ਦੇ ਤਹਿਤ ਲਾਭ ਲੈਣ ਲਈ ਅਪਲਾਈ ਨਹੀਂ ਕੀਤਾ ਹੈ। ਇਸ ਲਈ ਉਹ ਔਰਤਾਂ ਦੀਵਾਲੀ 'ਤੇ ਮੁਫ਼ਤ ਸਿਲੰਡਰ ਦਾ ਲਾਭ ਨਹੀਂ ਲੈ ਸਕਣਗੀਆਂ। ਇਹ ਲਾਭ ਕੇਵਲ ਉੱਜਵਲਾ ਯੋਜਨਾ ਨਾਲ ਜੁੜੀਆਂ ਮਹਿਲਾ ਲਾਭਪਾਤਰੀਆਂ ਨੂੰ ਹੀ ਮਿਲੇਗਾ।
6/6

ਸਕੀਮ ਲਈ ਯੋਗ ਔਰਤਾਂ ਆਪਣੇ ਖੇਤਰ ਦੀ ਨਜ਼ਦੀਕੀ ਸਰਕਾਰੀ ਏਜੰਸੀ 'ਤੇ ਜਾ ਕੇ ਇਸ ਸਕੀਮ ਲਈ ਅਪਲਾਈ ਕਰ ਸਕਦੀਆਂ ਹਨ। ਇਸ ਦੇ ਨਾਲ, ਉਹ ਨਜ਼ਦੀਕੀ CSC ਕੇਂਦਰ ਵਿੱਚ ਜਾ ਕੇ ਉੱਜਵਲਾ ਸਕੀਮ ਲਈ ਆਨਲਾਈਨ ਅਪਲਾਈ ਵੀ ਕਰ ਸਕਦੀਆਂ ਹਨ।
Published at : 06 Oct 2024 07:49 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅਪਰਾਧ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
