Wrestlers Protest: ਘੜੀਸ ਕੇ ਲੈ ਗਏ, ਹੱਥੋਪਾਈ ਹੋਈ... ਹਿਰਾਸਤ 'ਚ ਲੈਣ ਤੋਂ ਬਾਅਦ ਪੁਲਿਸ ਨੇ ਪਹਿਲਵਾਨਾਂ ਦੇ ਉਖਾੜੇ ਤੰਬੂ
28 ਮਈ ਨੂੰ ਦਿੱਲੀ ਦੇ ਜੰਤਰ-ਮੰਤਰ ਤੋਂ ਨਵੀਂ ਪਾਰਲੀਮੈਂਟ ਵੱਲ ਮਹਾਂਪੰਚਾਇਤ ਕਰਨ ਜਾ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਉਨ੍ਹਾਂ ਨੂੰ ਸੰਸਦ ਭਵਨ ਜਾਣ ਤੋਂ ਰੋਕਿਆ ਤਾਂ ਦੋਵਾਂ ਵਿਚਾਲੇ ਬਹਿਸ ਹੋ ਗਈ। ਜਿਸ ਤੋਂ ਬਾਅਦ ਪੁਲਿਸ ਪਹਿਲਵਾਨਾਂ ਨੂੰ ਖਿੱਚ ਕੇ ਆਪਣੇ ਨਾਲ ਲੈ ਗਈ।
Download ABP Live App and Watch All Latest Videos
View In Appਪਹਿਲਵਾਨ ਆਪਣੇ ਪ੍ਰੋਗਰਾਮ ਮੁਤਾਬਕ ਸੰਸਦ ਭਵਨ ਵੱਲ ਰੋਸ ਪ੍ਰਦਰਸ਼ਨ ਕਰਨ ਲਈ ਨਿਕਲੇ ਸਨ। ਜਿਨ੍ਹਾਂ ਨੂੰ ਰੋਕਣ ਲਈ ਪੁਲੀਸ ਨੇ ਬੈਰੀਕੇਡ ਲਾਏ ਹੋਏ ਸਨ, ਜਿਨ੍ਹਾਂ ਨੂੰ ਹਟਾਉਂਦਿਆਂ ਪਹਿਲਵਾਨ ਅੱਗੇ ਵਧ ਰਹੇ ਸਨ।
ਪਹਿਲਵਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਮਾਰਚ ਕੱਢ ਰਹੇ ਸਨ। ਪਹਿਲਵਾਨਾਂ ਨੇ ਇਸ ਨੂੰ ਆਪਣਾ ਹੱਕ ਦੱਸਿਆ ਅਤੇ ਦਿੱਲੀ ਪੁਲਿਸ 'ਤੇ ਦੇਸ਼ ਵਿਰੋਧੀ ਹੋਣ ਦਾ ਦੋਸ਼ ਵੀ ਲਗਾਇਆ।
ਪਹਿਲਵਾਨਾਂ ਨੇ ਦਿੱਲੀ 'ਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਿਰੋਧ 'ਚ 'ਮਹਿਲਾ ਸਨਮਾਨ ਮਹਾਪੰਚਾਇਤ' ਬੁਲਾਈ ਸੀ। ਹੁਣ ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁਲਿਸ ਨੇ ਜੰਤਰ-ਮੰਤਰ ਤੋਂ ਟੈਂਟ ਵੀ ਉਖਾੜ ਦਿੱਤੇ ਹਨ।
ਦਿੱਲੀ 'ਚ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਦਿੱਲੀ 'ਚ ਪਹਿਲਾਂ ਤੋਂ ਹੀ ਬਹੁਤ ਸਖ਼ਤ ਸੁਰੱਖਿਆ ਰੱਖੀ ਗਈ ਹੈ। ਇਸ ਦੇ ਨਾਲ ਹੀ ਮਹਾਪੰਚਾਇਤ ਲਈ ਵੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਦਿੱਲੀ ਪੁਲੀਸ ਨੇ ਪਹਿਲਵਾਨਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਬਲ ਤਾਇਨਾਤ ਕੀਤੇ ਹੋਏ ਸਨ। ਥਾਂ-ਥਾਂ ਬੈਰੀਕੇਡਿੰਗ ਵੀ ਲਗਾਈ ਗਈ ਸੀ।
ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਸਮੇਤ ਦੇਸ਼ ਦੇ ਕਈ ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇੱਕ ਨਾਬਾਲਗ ਸਮੇਤ ਸੱਤ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਲਈ ਪਹਿਲਵਾਨ ਪ੍ਰਦਰਸ਼ਨ ਕਰ ਰਹੇ ਹਨ।