International Day Of Yoga: ਰਾਸ਼ਟਰਪਤੀ-ਉਪ ਰਾਸ਼ਟਰਪਤੀ ਤੋਂ ਲੈ ਕੇ ਕੇਂਦਰੀ ਮੰਤਰੀਆਂ ਤੱਕ ਨੇ ਕੀਤਾ ਯੋਗਾ, ਦੇਖੋ ਤਸਵੀਰਾਂ
ਅੱਜ ਅੰਤਰਰਾਸ਼ਟਰੀ ਯੋਗ ਦਿਵਸ ਹੈ। ਯੋਗ ਦਿਵਸ ਵਿਸ਼ਵ ਦੇ ਲਗਭਗ 190 ਦੇਸ਼ਾਂ ਵਿੱਚ ਮਨਾਇਆ ਜਾ ਰਿਹਾ ਹੈ। ਇਸ ਵਾਰ ਯੋਗਾ ਦਿਵਸ ਦਾ ਮੁੱਖ ਵਿਸ਼ਾ 'ਤੰਦਰੁਸਤੀ ਲਈ ਯੋਗਾ' ਹੈ। ਕੋਰੋਨਾਵਾਇਰਸ ਮਹਾਂਮਾਰੀ ਦੇ ਕਾਰਨ, ਇਸ ਵਾਰ ਜ਼ਿਆਦਾਤਰ ਪ੍ਰੋਗਰਾਮ ਯੋਗ ਦਿਵਸ ਦੇ ਮੌਕੇ 'ਤੇ ਲਗਭਗ ਵਰਚੂਅਲੀ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੌਰਾਨ ਰਾਸ਼ਟਰਪਤੀ-ਉਪ ਰਾਸ਼ਟਰਪਤੀ ਤੋਂ ਲੈ ਕੇ ਕੇਂਦਰੀ ਮੰਤਰੀਆਂ ਤੱਕ ਯੋਗਾ ਕੀਤਾ ਗਿਆ। ਵੇਖੋ ਤਸਵੀਰਾਂ।
Download ABP Live App and Watch All Latest Videos
View In Appਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੌਮਾਂਤਰੀ ਯੋਗ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿਖੇ ਯੋਗਾ ਕੀਤਾ।
7ਵੇਂ ਯੋਗ ਦਿਵਸ ਦੇ ਮੌਕੇ 'ਤੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਆਪਣੀ ਪਤਨੀ ਊਸ਼ਾ ਨਾਇਡੂ ਦੇ ਨਾਲ ਉਪ ਰਾਸ਼ਟਰਪਤੀ ਦੀ ਰਿਹਾਇਸ਼ ਵਿਖੇ ਯੋਗਾ ਅਭਿਆਸ ਕੀਤਾ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਨਾਗਪੁਰ 'ਚ ਯੋਗਾ ਕੀਤਾ।
ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਮਹਾਰਾਜਾ ਅਗਰਸੇਨ ਪਾਰਕ ਵਿਖੇ ਯੋਗਾ ਕੀਤਾ।
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਭੋਪਾਲ 'ਚ ਯੋਗਾ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਤਰ ਰਾਸ਼ਟਰੀ ਯੋਗਾ ਦਿਵਸ ਮੌਕੇ ਯੋਗਾ ਕੀਤਾ।
ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਰਾਮਪੁਰ ਵਿੱਚ ਯੋਗਾ ਕੀਤਾ।