ਲਖੀਮਪੁਰ ਖੇੜੀ ਹਿੰਸਾ: ਪੰਜਾਬ ਤੇ ਹਰਿਆਣਾ 'ਚ ਡੀਸੀ ਦਫਤਰਾਂ ਨੂੰ ਘੇਰ ਰਹੇ ਕਿਸਾਨ, ਇਨਸਾਫ ਦੀ ਮੰਗ, ਦੇਖੋ ਇਕੱਠ ਦੀਆਂ ਤਸਵੀਰਾਂ
ਲਖੀਮਪੁਰ ਖੇੜੀ ਹਿੰਸਾ ਤੋਂ ਬਾਅਦ ਕਿਸਾਨਾਂ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਵਲੋਂ ਇਨਸਾਫ ਦੀ ਮੰਗ ਕਰਦਿਆਂ ਪੰਜਾਬ ਤੇ ਹਰਿਆਣਾ 'ਚ ਡੀਸੀ ਦਫਤਰਾਂ ਦਾ ਘਿਰਾਓ ਕੀਤਾ ਜਾ ਰਿਹਾ।
Download ABP Live App and Watch All Latest Videos
View In Appਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਘਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਿਹਾ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਨਾ ਕੀਤੀ ਤਾਂ ਕੱਲ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਮੁਜ਼ਾਹਰੇ ਹੋਣਗੇ ਅਤੇ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ।
ਗੁਰਦਾਸਪੁਰ ਡੀਸੀ ਦਫਤਰ ਸਾਮਣੇ ਵੀ ਧਰਨਾ ਸ਼ੁਰੂ ਹੋ ਗਿਆ। ਕਿਸਾਨਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਮੁਕਤਸਰ ਦੇ ਡੀਸੀ ਦਫ਼ਤਰ ਦੇ ਬਾਹਰ ਸ਼ਾਂਤਮਈ ਢੰਗ ਨਾਲ ਭਾਜਪਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਹਸ਼ਿਆਰਪੁਰ ਡੀਸੀ ਦਫ਼ਤਰ ਦੇ ਬਾਹਰ ਵੀ ਕਿਸਾਨਾਂ ਨੇ ਧਰਨਾ ਲਗਾਇਆ ਹੋਇਆ ਹੈ।
ਮੋਗਾ ਡੀਸੀ ਦਫਤਰ ਅੱਗੇ ਵੀ ਯੂਪੀ ਸਰਕਾਰ ਅਤੇ ਖੱਟਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਹਸ਼ਿਆਰਪੁਰ ਡੀਸੀ ਦਫ਼ਤਰ ਦੇ ਬਾਹਰ ਵੀ ਕਿਸਾਨਾਂ ਨੇ ਧਰਨਾ ਲਗਾਇਆ ਹੋਇਆ ਹੈ।
ਬਠਿੰਡਾ 'ਚ ਵੀ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਉਧਰ ਹਰਿਆਣਾ ਦੇ ਕਿਸਾਨਾਂ 'ਚ ਵੀ ਇਸ ਘਟਨਾ ਨੂੰ ਲੈ ਕੇ ਰੋਸ ਹੈ।
ਫਤਿਹਾਬਾਦ 'ਚ ਕਿਸਾਨ ਸੰਗਠਨਾਂ ਨਾਲ ਜੁੜੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਮੁੱਖ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਕਿਸਾਨ ਸੋਨੀਪਤ ਦੇ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਦੇ ਬਾਹਰ ਵੀ ਧਰਨੇ ’ਤੇ ਬੈਠੇ ਹਨ।
ਕਿਸਾਨ ਪਾਣੀਪਤ ਮਿੰਨੀ ਸਕੱਤਰੇਤ ਦੇ ਬਾਹਰ ਪਹੁੰਚ ਗਏ ਹਨ। ਭਾਰੀ ਪੁਲਿਸ ਫੋਰਸ ਮਿੰਨੀ ਸਕੱਤਰੇਤ ਦੇ ਬਾਹਰ ਤਾਇਨਾਤ ਹੈ ਤੇ ਕਿਸਾਨਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।
ਕਿਸਾਨਾਂ ਵਲੋਂ ਇਨਸਾਫ ਦੀ ਮੰਗ ਕਰਦਿਆਂ ਪੰਜਾਬ ਤੇ ਹਰਿਆਣਾ 'ਚ ਡੀਸੀ ਦਫਤਰਾਂ ਦਾ ਘਿਰਾਓ ਕੀਤਾ ਜਾ ਰਿਹਾ।