ਕਿਸਾਨਾਂ ਨੂੰ ਨਹੀਂ ਲੌਕਡਾਊਨ ਦੀ ਪ੍ਰਵਾਹ, ਸੰਘਰਸ਼ 'ਚ ਡਟੇ, ਦੇਖੋ ਬਰਨਾਲਾ ਤੋਂ ਆਈਆਂ ਤਸਵੀਰਾਂ
ਬਰਨਾਲਾ: ਪੰਜਾਬ ਵਿੱਚ ਕੋਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਧਿਆਨ ’ਚ ਰੱਖਦਿਆਂ ਸੂਬਾ ਸਰਕਾਰ ਵਲੋਂ ਐਤਵਾਰ ਨੂੰ ਲੌਕਡਾਊਨ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਅੱਜ ਬਰਨਾਲਾ ਵਿੱਚ ਇਸ ਲੌਕਡਾਊਨ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ। ਬਰਨਾਲਾ ਸ਼ਹਿਰ ਦੇ ਬਾਜ਼ਾਰ ਤੇ ਦੁਕਾਨਾਂ ਪੂਰੀ ਤਰਾਂ ਬੰਦ ਰਹੀਆਂ।
Download ABP Live App and Watch All Latest Videos
View In Appਹਰ ਤਰ੍ਹਾਂ ਦੇ ਕਾਰੋਬਾਰ ਬੰਦ ਰੱਖੇ ਗਏ। ਪਰ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਪੱਕੇ ਮੋਰਚੇ ਲੌਕਡਾਊਨ ਦਰਮਿਆਨ ਵੀ ਜਾਰੀ ਰਹੇ। ਬਰਨਾਲਾ ਦੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਕਰੀਬ ਸੱਤ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਵਿੱਚ ਅੱਜ ਲੌਕਡਾਊਨ ਦੇ ਬਾਵਜੂਦ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਏ।
ਇਸ ਮੋਰਚੇ ਵਿੱਚ ਅੱਜ ਨਵੀਂ ਵਿਆਹੀ ਜੋੜੀ ਵਲੋਂ ਵੀ ਹਾਜ਼ਰੀ ਲਵਾਈ ਗਈ। ਕਿਸਾਨਾਂ ਨੇ ਕਿਹਾ ਕਿ ਸਰਕਾਰਾਂ ਕੋਰੋਨਾ ਦੀ ਆੜ ਵਿੱਚ ਖੇਤੀ ਕਾਨੂੰਨਾਂ ਦਾ ਸੰਘਰਸ਼ ਖ਼ਤਮ ਕਰਵਾਉਣਾ ਚਾਹੁੰਦੀਆ ਹਨ। ਪਰ ਉਹ ਖੇਤੀ ਕਾਨੂੰਨ ਰੱਦ ਹੋਣ ਤੱਕ ਆਪਣਾ ਸੰਘਰਸ ਜਾਰੀ ਰੱਖਣਗੇ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਬਰਨਾਲਾ ਰੇਲਵੇ ਸਟੇਸ਼ਨ ’ਤੇ ਲਗਾਤਾਰ 1 ਅਕਤੂਬਰ ਤੋਂ ਪੱਕਾ ਮੋਰਚਾ ਖੇਤੀ ਕਾਨੂੰਨਾਂ ਵਿਰੁੱਧ ਲੱਗਿਆ ਹੋਇਆ ਹੈ। ਭਾਵੇਂ ਅੱਜ ਸਰਕਾਰ ਨੇ ਲੌਕਡਾਊਨ ਲਗਾਇਆ ਹੈ ਪਰ ਉਨ੍ਹਾਂ ਦਾ ਮੋਰਚਾ ਜਾਰੀ ਹੈ ਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਔਰਤਾਂ ਸ਼ਾਮਲ ਹੋਏ ਹਨ।
ਉਨ੍ਹਾਂ ਕਿਹਾ ਕਿ ਕੋਰੋਨਾ ਵਇਰਸ ਦੀ ਆੜ ਵਿੱਚ ਸਰਕਾਰਾਂ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਵਾਉਣਾ ਚਾਹੁੰਦੀਆਂ ਹਨ। ਦੇਸ਼ ਤੇ ਪੰਜਾਬ ਦੇ ਅਜਿਹੇ ਬਣ ਰਹੇ ਹਾਲਾਤ ਲਈ ਸਰਕਾਰਾਂ ਦੀ ਨਾਕਾਮੀ ਜ਼ਿੰਮੇਵਾਰੀ ਹੈ ਪਰ ਲੌਕਡਾਊਨ ਨਾਲ ਲੋਕਾਂ ਦੀਆਂ ਸਮੱਸਿਆਵਾਂ ਘਟਣ ਦੀ ਬਜਾਏ ਵਧ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਕਿਸਾਨਾਂ ਲਈ ਕੋਰੋਨਾਵਾਇਰਸ ਤੋਂ ਵੀ ਭਿਆਨਕ ਹਨ ਕਿਉਂਕਿ ਖੇਤੀ ਕਾਨੂੰਨਾਂ ਦਾ ਮਸਲਾ ਕਿਸਾਨਾਂ ਦੀਆਂ ਜ਼ਮੀਨਾਂ ਤੇ ਜਿਉਣ ਮਰਨ ਦਾ ਸਵਾਲ ਹੈ ਜਿਸ ਕਰਕੇ ਇਨ੍ਹਾਂ ਨੂੰ ਰੱਦ ਕਰਵਾਏ ਬਿਨ੍ਹਾਂ ਉਹ ਪਿੱਛੇ ਹਟਣ ਵਾਲੇ ਨਹੀਂ ਹਨ। ਜਿੰਨਾ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਨ੍ਹਾਂ ਦਾ ਸੰਘਰਸ ਜਾਰੀ ਰਹੇਗਾ।
ਬਰਨਾਲਾ ਤੋਂ ਆਈਆਂ ਤਸਵੀਰਾਂ
ਬਰਨਾਲਾ ਤੋਂ ਆਈਆਂ ਤਸਵੀਰਾਂ
ਬਰਨਾਲਾ ਤੋਂ ਆਈਆਂ ਤਸਵੀਰਾਂ
ਬਰਨਾਲਾ ਤੋਂ ਆਈਆਂ ਤਸਵੀਰਾਂ
ਬਰਨਾਲਾ ਤੋਂ ਆਈਆਂ ਤਸਵੀਰਾਂ
ਬਰਨਾਲਾ ਤੋਂ ਆਈਆਂ ਤਸਵੀਰਾਂ