ਲੌਕਡਾਊਨ ਦੇ ਐਲਾਨ ਨਾਲ ਪ੍ਰਵਾਸੀ ਮਜ਼ਦੂਰਾਂ ਨੂੰ ਪਈਆਂ ਭਾਜੜਾਂ, ਤਸਵੀਰਾਂ 'ਚ ਦੇਖੋ ਬਸ ਸਟੈਂਡ 'ਤੇ ਪਹੁੰਚੀ ਹਜ਼ਾਰਾਂ ਦੀ ਭੀੜ, ਰੇਲਵੇ ਨੇ ਕੀਤਾ ਅਲਰਟ
ਨਵੀਂ ਦਿੱਲੀ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੇ ਇੱਕ ਵਾਰ ਫਿਰ ਪ੍ਰਵਾਸੀ ਮਜ਼ਦੂਰਾਂ ਲਈ ਸੰਕਟ ਪੈਦਾ ਕਰ ਦਿੱਤਾ ਹੈ। ਸੋਮਵਾਰ ਨੂੰ ਜਿਵੇਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿੱਚ ਇੱਕ ਹਫ਼ਤੇ ਦੇ ਲੌਕਡਾਊਨ ਦਾ ਐਲਾਨ ਕੀਤਾ, ਪ੍ਰਵਾਸੀ ਮਜ਼ਦੂਰਾਂ ਦਾ ਜੱਥਾ ਬੱਸ ਅੱਡੇ ਵੱਲ ਵਧਦਾ ਵੇਖਿਆ ਗਿਆ। ਆਪਣੇ ਘਰ ਨੂੰ ਜਾਣ ਲਈ ਬੱਸ ਲੈਣ ਦੀ ਕੋਸ਼ਿਸ਼ ਕਰਦਿਆਂ ਵੇਖਿਆ ਗਿਆ।
Download ABP Live App and Watch All Latest Videos
View In Appਹਾਲਾਂਕਿ, ਮੁੱਖ ਮੰਤਰੀ ਨੇ ਮਜ਼ਦੂਰਾਂ ਨੂੰ ਦਿੱਲੀ ਨਾ ਛੱਡਣ ਦੀ ਅਪੀਲ ਕੀਤੀ ਅਤੇ ਕਿਹਾ 'ਮੈਂ ਹੂੰ ਨਾ'। ਉਨ੍ਹਾਂ ਕਿਹਾ ਕਿ ਤਾਲਾਬੰਦੀ ਦੇ ਛੋਟਾ ਰਹਿਣ ਦੀ ਉਮੀਦ ਹੈ, ਇਸ ਲਈ ਉਨ੍ਹਾਂ ਨੂੰ ਦਿੱਲੀ ਨਹੀਂ ਛੱਡਣਾ ਚਾਹੀਦਾ।
ਸੋਮਵਾਰ ਦੀ ਸ਼ਾਮ ਨੂੰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 5,000 ਤੋਂ ਵੱਧ ਲੋਕ ਆਨੰਦ ਵਿਹਾਰ ਵਿਖੇ ਆਈਐਸਬੀਟੀ ਅਤੇ ਰੇਲਵੇ ਸਟੇਸ਼ਨ ਪਹੁੰਚੇ ਅਤੇ ਇਹ ਗਿਣਤੀ ਵੱਧ ਰਹੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਚਾਨਕ ਤਾਲਾਬੰਦੀ ਦੀ ਘੋਸ਼ਣਾ ਤੋਂ ਬਾਅਦ ਹਜ਼ਾਰਾਂ ਲੋਕ ਆਨੰਦ ਵਿਹਾਰ ਆਈਐਸਬੀਟੀ ਪਹੁੰਚਣੇ ਸ਼ੁਰੂ ਹੋ ਗਏ।
ਖੇਤਰ ਵਿਚ ਤਾਇਨਾਤ ਪੁਲਿਸ ਕਰਮਚਾਰੀ ਵੀ ਲੋਕਾਂ ਨੂੰ ਯਕੀਨ ਦਿਵਾਉਣ ਅਤੇ ਵਾਪਸ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਹੈ ਕਿ ਦਿੱਲੀ 'ਚ ਕੋਰੋਨਾਵਾਇਰਸ ਦਾ ਪ੍ਰਕੋਣ ਹਰ ਰੋਜ਼ ਵੱਧ ਰਿਹਾ ਹੈ, ਤਾਲਾਬੰਦੀ ਨੂੰ ਵਧਾਇਆ ਜਾ ਸਕਦਾ ਹੈ।
ਪਿਛਲੇ ਸਾਲ ਵੀ ਦਿੱਲੀ ਵਿੱਚ ਕੰਮ ਕਰ ਰਹੇਬਿਹਾਰ, ਉੱਤਰ ਪ੍ਰਦੇਸ਼ ਅਤੇ ਦੂਜੇ ਰਾਜਾਂ ਦੇ ਪ੍ਰਵਾਸੀ ਦੇਸ਼ ਵਿੱਚ ਤਾਲਾਬੰਦੀ ਦੀ ਘੋਸ਼ਣਾ ਤੋਂ ਬਾਅਦ ਬੱਸਾਂ, ਹੋਰ ਵਾਹਨਾਂ ਅਤੇ ਇੱਥੋਂ ਤੱਕ ਕਿ ਪੈਦਲ ਵੀ ਆਪਣੇ ਘਰਾਂ ਨੂੰ ਪਰਤਦੇ ਵੇਖੇ ਗਏ ਸਨ।
ਰੇਲਵੇ ਨੇ ਕਿਹਾ ਕਿ ਉਸ ਨੇ ਤੁਰੰਤ ਪ੍ਰਭਾਵ ਨਾਲ ਦਿੱਲੀ ਦੇ ਸਾਰੇ ਵੱਡੇ ਰੇਲਵੇ ਸਟੇਸ਼ਨਾਂ ਤੇ ਪਲੇਟਫਾਰਮ ਟਿਕਟਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਰੇਲਵੇ ਦੇ ਮੰਡਲ ਪ੍ਰਬੰਧਨ ਆਰਐਨ ਸਿੰਘ ਨੇ ਟਵੀਟ ਕੀਤਾ ਕਿ ਦਿੱਲੀ ਖੇਤਰ ਦੇ ਵੱਡੇ ਰੇਲਵੇ ਸਟੇਸ਼ਨਾਂ ਜਿਵੇਂ ਕਿ ਨਵੀਂ ਦਿੱਲੀ, ਪੁਰਾਣੀ ਦਿੱਲੀ, ਹਜ਼ਰਤ ਨਿਜ਼ਾਮੂਦੀਨ, ਆਨੰਦ ਵਿਹਾਰ ਆਦਿ 'ਚ ਪਲੇਟਫਾਰਮ ਟਿਕਟਾਂ ਦੀ ਵਿਕਰੀ ਰੋਕ ਦਿੱਤੀ ਗਈ ਹੈ।
ਪ੍ਰਵਾਸੀ ਮਜ਼ਦੂਰ