ਨਵਜੋਤ ਕੌਰ ਸਿੱਧੂ ਨੇ ਵਾਤਾਵਰਣ ਦਿਵਸ ਮੌਕੇ ਲਗਾਏ ਬੂਟੇ, ਕੈਪਟਨ ਸਰਕਾਰ ਅੱਗੇ ਰੱਖੀ ਇਹ ਮੰਗ
ਵਿਸ਼ਵ ਵਾਤਾਵਰਣ ਦਿਵਸ ਮੌਕੇ ਨਵਜੋਤ ਕੌਰ ਸਿੱਧੂ ਵਲੋਂ ਬੂਟੇ ਲਗਾਏ ਗਏ।
Download ABP Live App and Watch All Latest Videos
View In Appਇਸ ਮੌਕੇ ਸ਼ੈਰੀ ਰਿਆੜ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਯੂਥ ਪੁਹੰਚਿਆ। ਜਿਸ ਤੋਂ ਬਾਅਦ ਨੈਣਾਖੁਰਦ ਪਿੰਡ ਵਿਚ ਪਹੁੰਚੀ ਨਵਜੋਤ ਕੌਰ ਸਿੱਧੂ ਵਲੋਂ ਪਿੰਡ ਵਾਸੀਆਂ ਨਾਲ ਖਾਸ ਮੁਲਾਕਾਤ ਕੀਤੀ ਗਈ।
ਕੈਪਟਨ ਸਰਕਾਰ 'ਤੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਪੁਖਤਾ ਪ੍ਰਬੰਧ ਨਾ ਹੋਣ ਦੇ ਚਲਦੇ ਚੁੱਕੇ ਵੱਡੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਸਰਕਾਰੀ ਹਸਪਤਾਲਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ ਜਿਸ ਕਰਕੇ ਮਹਾਂਮਾਰੀ ਦੇ ਨਾਲ ਲੋਕਾਂ ਦੀ ਮੌਤ ਹੋ ਰਹੀ ਹੈ।
ਨਵਜੋਤ ਕੌਰ ਸਿੱਧੂ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਪ੍ਰਾਈਵੇਟ ਹਸਪਤਾਲਾਂ ਨੂੰ ਆਕਸੀਜ਼ਨ ਵੇਚ ਰਹੇ ਹਨ ਜੋ ਕਿ ਕਾਲਾਬਾਜ਼ਾਰੀ ਹੈ। ਮੁਨਾਫਾ ਕਮਾਉਣ ਦੇ ਲਈ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਤੇ ਹਰ ਪਾਸੇ ਹੀ ਨਾਜਾਇਜ਼ ਬਿਲਡਿੰਗਾਂ ਕਾਰਪੋਰੇਸ਼ਨ ਦੇ ਅਧਿਕਾਰੀ ਬਣਵਾ ਰਹੇ ਹਨ ਜੋ ਕਿ ਇੱਕ ਵੱਡੀ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ।
ਨਵਜੋਤ ਕੌਰ ਸਿੱਧੂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਸਾਈਕਲਿੰਗ ਕਰਿਆ ਕਰੋ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਪੰਜਾਬ ਦੇ ਵਿੱਚ ਇੱਕ ਸਾਈਕਲਿੰਗ ਟਰੈਕ ਬਣਾਇਆ ਜਾਵੇ ਤਾਂ ਜੋ ਲੋਕ ਤੰਦਰੁਸਤ ਰਹਿ ਸਕਣ।