ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੋਂ ਪੀਐਮ ਮੋਦੀ ਤੱਕ ਵੱਡੀਆਂ ਸ਼ਖਸੀਅਤਾਂ ਨੇ ਪ੍ਰਣਬ ਮੁਖਰਜੀ ਨੂੰ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ
1/6
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੀ ਮੌਤ ਦੀ ਦੁਖਦਾਈ ਖ਼ਬਰ ਮਿਲੀ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪਿਆਰਿਆਂ ਨੂੰ ਇਸ ਦੁੱਖ ਨੂੰ ਸਹਿਣ ਦੀ ਹਿੰਮਤ ਦੇਵੇ।
2/6
ਪ੍ਰਣਬ ਮੁਖਰਜੀ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕਰਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।
3/6
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਣਬ ਮੁਖਰਜੀ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕੀਤਾ।
4/6
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਪ੍ਰਣਬ ਮੁਖਰਜੀ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੀ ਮੌਤ ਬਾਰੇ ਸੁਣਕੇ ਦਿਲ ਦੁੱਖੀ ਹੋ ਗਿਆ।
5/6
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪ੍ਰਣਬ ਮੁਖਰਜੀ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਸਾਬਕਾ ਰਾਸ਼ਟਰਪਤੀ ਦੇ ਮਹੱਤਵਪੂਰਨ ਯੋਗਾਦਰ ਨੂੰ ਯਾਦ ਕਰੇਗਾ। ਉਨ੍ਹਾਂ ਦਾ ਹਰ ਵਰਗ 'ਚ ਸਤਿਕਾਰ ਹੁੰਦਾ ਸੀ।
6/6
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ 84 ਦੀ ਉਮਰ 'ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਦੇਹਾਂਤ 'ਤੇ ਵੱਡੀਆਂ-ਵੱਡੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ।
Published at :
Tags :
Pranab Mukherjee