ਲਵਪ੍ਰੀਤ ਸਿੰਘ ਖ਼ੁਦਕੁਸ਼ੀ ਮਾਮਲੇ 'ਚ ਲੋਕਾਂ ਨੇ ਕੱਢਿਆ ਰੋਸ ਮਾਰਚ
ਬਰਨਾਲਾ ਦੇ ਬਹੁ ਚਰਚਿਤ ਲਵਪ੍ਰੀਤ ਸਿੰਘ ਖ਼ੁਦਕੁਸ਼ੀ ਮਾਮਲੇ ਵਿੱਚ ਬਰਨਾਲਾ ਵਿੱਚ ਵੱਖ-ਵੱਖ ਜੱਥੇਬੰਦੀਆਂ ਅਤੇ ਲੋਕਾਂ ਵਲੋਂ ਰੋਸ ਮਾਰਚ ਕੱਢਿਆ ਗਿਆ।
Download ABP Live App and Watch All Latest Videos
View In Appਪਰਿਵਾਰ ਅਤੇ ਲੋਕਾਂ ਨੇ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਅਤੇ ਉਸ ਦੇ ਸਹੁਰਾ ਪਰਿਵਾਰ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ।
ਪੰਜਾਬ ਯੂਥ ਕਲੱਬ ਆਰਗਨਾਇਜੇਸ਼ਨ ਦੇ ਫਾਊਂਡਰ ਜੋਗਿੰਦਰ ਸਿੰਘ ਯੋਗੀ ਦੇ ਸੱਦੇ ਉੱਤੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਲੋਕ ਮਾਰਚ ਵਿੱਚ ਸ਼ਾਮਿਲ ਹੋਏ।
ਬੇਅੰਤ ਕੌਰ ਦੇ ਖਿਲਾਫ ਮਾਮਲਾ ਦਰਜ ਕਰਕੇ ਕੈਨੇਡਾ ਤੋਂ ਡਿਪੋਰਟ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦੇ ਹੋਏ ਪੰਜਾਬ ਯੂਥ ਕਲੱਬ ਆਰਗਨਾਇਜੇਸ਼ਨ ਦੇ ਫਾਉਂਡਰ ਜੋਗਿੰਦਰ ਸਿੰਘ ਯੋਗੀ ਨੇ ਕਿਹਾ ਕਿ ਲਵਪ੍ਰੀਤ ਦਾ ਮਾਮਲਾ ਪੰਜਾਬ ਵਿੱਚ ਇਸ ਸਮੇਂ ਬਹੁਤ ਚਰਚਾ ਦਾ ਵਿਸ਼ਾ ਹੈ। ਕਿਉਂਕਿ ਉਸਦੀ ਮੌਤ ਕੈਨੇਡਾ ਗਈ ਪਤਨੀ ਬੇਅੰਤ ਕੌਰ ਦੁਆਰਾ ਕੀਤੀ ਗਈ ਠੱਗੀ ਕਾਰਨ ਹੋਈ ਹੈ।
ਉਨ੍ਹਾਂ ਕਿਹਾ ਅਸੀਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਜਗਾਉਣ ਲਈ ਬਰਨਾਲਾ ਸ਼ਹਿਰ ਵਿੱਚ ਮਾਰਚ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਇਹ ਇਕੱਲੇ ਲਵਪ੍ਰੀਤ ਦਾ ਮਾਮਲਾ ਨਹੀਂ ਹੈ। ਸਗੋਂ ਹਜਾਰਾਂ ਦੀ ਗਿਣਤੀ ਵਿੱਚ ਹੋਰ ਵੀ ਅਜਿਹੇ ਨੌਜਵਾਨ ਹਨ, ਜੋ ਵਿਦੇਸ਼ ਗਈ ਪਤਨੀਆਂ ਦੀ ਠਗੀ ਦਾ ਸ਼ਿਕਾਰ ਹੋਏ ਹਨ। ਜਿਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।