ਪੜਚੋਲ ਕਰੋ
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਨਾਇਆ ਖੇਤੀ ਕਾਨੂੰਨ ਵਿਰੋਧੀ ਕਾਲਾ ਦਿਵਸ
AAP_Black_day_(3)
1/5

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਕਾਲੇ ਝੰਡੇ ਲਹਿਰਾ ਕੇ ‘ਕਾਲਾ ਦਿਵਸ’ ਮਨਾਇਆ ਗਿਆ। ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਆਪ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਕਾਲਾ ਦਿਵਸ ਮਨਾਉਂਦਿਆਂ ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਖੇਤੀਬਾੜੀ ਨਾਲ ਸਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਆਵਾਜ਼ ਬੁਲੰਦ ਕੀਤੀ।
2/5

ਇਸ ਸਮੇਂ ਆਪ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਸਮੁੱਚਾ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਸੀ ਤਾਂ ਉਸ ਸਮੇਂ ਕੇਂਦਰ ਨੂੰ ਖੇਤੀਬਾੜੀ ਖੇਤਰ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਿਆਉਣ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਦੇ ਨਵੇਂ ਕਾਨੂੰਨ ਬਣਾਉਣ ਅਤੇ ਲਾਗੂ ਕਰਨ ਲਈ ਨਾ ਤਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ ਅਤੇ ਨਾ ਹੀ ਦੇਸ਼ ਦੀਆਂ ਹੋਰ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕੀਤੀ।
Published at : 26 May 2021 06:08 PM (IST)
ਹੋਰ ਵੇਖੋ





















