ਪੜਚੋਲ ਕਰੋ
ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਖ਼ਤਮ, ਸਪੀਕਰ ਵੱਲੋਂ ਅਯੋਗ ਕਰਾਰ
ਮਾਸਟਰ ਬਲਦੇਵ ਸਿੰਘ
1/5

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਮਾਸਟਰ ਬਲਦੇਵ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦਾ ਐਲਾਨ ਕੀਤਾ ਹੈ। ਉਹ ਜੈਤੋਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਪਾਰਟੀ ਤੋਂ ਬਾਗੀ ਹੋ ਕੇ ਉਹ ਮੁੜ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।ਸਪੀਕਰ ਵੱਲੋਂ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
2/5

ਮਾਸਟਰ ਬਲਦੇਵ ਸਿੰਘ 2017 'ਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜੈਤੋਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਬਾਅਦ ਵਿੱਚ ਉਹ ਆਮ ਆਦਮੀ ਪਾਰਟੀ ਛੱਡ ਕੇ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਪੰਜਾਬ ਏਕਤਾ ਪਾਰਟੀ ਦੀ ਤਰਫੋਂ 2019 ਵਿੱਚ ਫਰੀਦਕੋਟ ਸੰਸਦੀ ਹਲਕੇ ਤੋਂ ਚੋਣ ਲੜੀ ਸੀ। ਪਰ, ਉਹ ਲੋਕ ਸਭਾ ਚੋਣਾਂ ਵਿੱਚ ਹਾਰ ਗਏ ਸਨ। ਬਾਅਦ ਵਿੱਚ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।
Published at : 26 Oct 2021 09:24 PM (IST)
ਹੋਰ ਵੇਖੋ



















