ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਖ਼ਤਮ, ਸਪੀਕਰ ਵੱਲੋਂ ਅਯੋਗ ਕਰਾਰ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਮਾਸਟਰ ਬਲਦੇਵ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦਾ ਐਲਾਨ ਕੀਤਾ ਹੈ। ਉਹ ਜੈਤੋਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਪਾਰਟੀ ਤੋਂ ਬਾਗੀ ਹੋ ਕੇ ਉਹ ਮੁੜ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।ਸਪੀਕਰ ਵੱਲੋਂ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
Download ABP Live App and Watch All Latest Videos
View In Appਮਾਸਟਰ ਬਲਦੇਵ ਸਿੰਘ 2017 'ਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜੈਤੋਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਬਾਅਦ ਵਿੱਚ ਉਹ ਆਮ ਆਦਮੀ ਪਾਰਟੀ ਛੱਡ ਕੇ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਪੰਜਾਬ ਏਕਤਾ ਪਾਰਟੀ ਦੀ ਤਰਫੋਂ 2019 ਵਿੱਚ ਫਰੀਦਕੋਟ ਸੰਸਦੀ ਹਲਕੇ ਤੋਂ ਚੋਣ ਲੜੀ ਸੀ। ਪਰ, ਉਹ ਲੋਕ ਸਭਾ ਚੋਣਾਂ ਵਿੱਚ ਹਾਰ ਗਏ ਸਨ। ਬਾਅਦ ਵਿੱਚ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।
ਮਾਸਟਰ ਬਲਦੇਵ ਸਿੰਘ ਨੇ ਤਿੰਨ ਸਾਲ ਪਹਿਲਾਂ 28 ਜੁਲਾਈ 2018 ਨੂੰ ਪਾਰਟੀ ਤੋਂ ਬਗਾਵਤ ਕੀਤੀ ਸੀ ਅਤੇ ਸੁਖਪਾਲ ਖਹਿਰਾ ਨਾਲ ਉਸ ਸਮੇਂ ਚਲੇ ਗਏ ਸਨ ਜਦੋਂ ਆਮ ਆਦਮੀ ਪਾਰਟੀ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਸੁਖਪਾਲ ਖਹਿਰਾ ਨਾਲ ਮਾਸਟਰ ਬਲਦੇਵ ਸਿੰਘ ਤੋਂ ਇਲਾਵਾ ਪਿਰਮਲ ਸਿੰਘ, ਅਮਰਜੀਤ ਸਿੰਘ ਸੰਦੋਹਾ, ਨਾਜਰ ਸਿੰਘ ਮਾਨਸ਼ਾਹੀਆ ਅਤੇ ਜਗਦੇਵ ਕਮਾਲੂ ਵੀ ਰਵਾਨਾ ਹੋਏ। ਹਾਲਾਂਕਿ ਕੰਵਰ ਸੰਧੂ ਨੇ ਵੀ ਬਗਾਵਤ ਕਰ ਦਿੱਤੀ ਸੀ ਪਰ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ। ਮਾਸਟਰ ਬਲਦੇਵ ਸਿੰਘ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ 2019 ਵਿੱਚ ਫਰੀਦਕੋਟ ਸੰਸਦੀ ਹਲਕੇ ਤੋਂ ਚੋਣ ਲੜੇ ਪਰ ਉਹ ਕਾਂਗਰਸ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ।
ਇਸੇ ਚੋਣ ਵਿੱਚ ਸੁਖਪਾਲ ਖਹਿਰਾ ਨੇ ਬਠਿੰਡਾ ਸੰਸਦੀ ਹਲਕੇ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਵੀ ਹੱਥ ਅਜ਼ਮਾਇਆ ਸੀ ਪਰ ਉਨ੍ਹਾਂ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਸੀ। ਵਿਧਾਇਕ ਸੁਖਪਾਲ ਸਿੰਘ ਖਹਿਰਾ ਪਿਰਮਲ ਸਿੰਘ ਅਤੇ ਜਗਦੇਵ ਸਿੰਘ ਕਮਾਲੂ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਜਦੋਂਕਿ ਅਮਰਜੀਤ ਸਿੰਘ ਸੰਦੋਹਾ ਅਤੇ ਮਾਸਟਰ ਬਲਦੇਵ ਸਿੰਘ ਆਮ ਆਦਮੀ ਪਾਰਟੀ ਵਿੱਚ ਵਾਪਸ ਆ ਗਏ ਸਨ।
ਇਨ੍ਹਾਂ ਸਾਰੇ ਛੇ ਵਿਧਾਇਕਾਂ ਖ਼ਿਲਾਫ਼ ਸਪੀਕਰ ਰਾਣਾ ਕੇਪੀ ਸਿੰਘ ਕੋਲ ਪਟੀਸ਼ਨ ਪਾਈ ਗਈ ਸੀ ਕਿ ਇਨ੍ਹਾਂ ਖ਼ਿਲਾਫ਼ ਦਲ-ਬਦਲ ਵਿਰੋਧੀ ਐਕਟ ਤਹਿਤ ਕਾਰਵਾਈ ਕੀਤੀ ਜਾਵੇ। ਮਾਸਟਰ ਬਲਦੇਵ ਸਿੰਘ ਖਿਲਾਫ ਅੱਜ ਕਾਰਵਾਈ ਕੀਤੀ ਗਈ ਹੈ, ਬਾਕੀਆਂ ਖਿਲਾਫ ਕਾਰਵਾਈ ਪੈਂਡਿੰਗ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵੀ ਸਪੀਕਰ ਰਾਣਾ ਕੇਪੀ ਸਿੰਘ ਤੋਂ ਸੀਟਾਂ ਵੱਖ ਕਰਨ ਅਤੇ ਆਮ ਆਦਮੀ ਪਾਰਟੀ ਖਿਲਾਫ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਧਿਆਨ ਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਪਿਛਲੇ ਹਫਤੇ ਹੀ ਸਪੀਕਰ ਰਾਣਾ ਕੇਪੀ ਸਿੰਘ ਨੇ ਪ੍ਰਵਾਨ ਕਰ ਲਿਆ ਸੀ।