ਆਸ਼ਾ ਵਰਕਰਾਂ ਨੇ ਕੀਤਾ ਕੈਪਟਨ ਸਰਕਾਰ ਦਾ ਪਿੱਟ ਸਿਆਪਾ

1/7
ਬਰਨਾਲਾ: ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰਨਾਲਾ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
2/7
ਆਸ਼ਾ ਵਰਕਰ ਯੂਨੀਅਨ ਦੀਆਂ ਆਗੂਆਂ ਕਿਰਨਦੀਪ ਕੌਰ ਤੇ ਪਵਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ।
3/7
ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਹਰਿਆਣਾ ਵਾਂਗ 4000 ਮਾਣ ਭੱਤਾ ਦੇਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਇਸ ਜਾਇਜ਼ ਮੰਗ ਤੋਂ ਪਿੱਛੇ ਹਟ ਰਹੀ ਹੈ।
4/7
ਆਸ਼ਾ ਵਰਕਰਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਤਾਂ ਇਹ ਹੈ ਕਿ ਘੱਟੋ ਘੱਟ ਉਜ਼ਰਤਾਂ ਕਮਿਸ਼ਨ ਅਧੀਨ ਉਨ੍ਹਾਂ ਨੂੰ ਮਹੀਨੇ ਦੀ 18 ਹਜ਼ਾਰ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ, ਪਰ ਸਰਕਾਰ ਉਨ੍ਹਾਂ ਨੂੰ ਨਿਗੂਣਾ ਮਾਣ ਭੱਤਾ ਦੇਣ ਤੋਂ ਵੀ ਪਿੱਛੇ ਹਟ ਰਹੀ ਹੈ।
5/7
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੋਰੋਨਾ ਦੌਰਾਨ ਆਸ਼ਾ ਵਰਕਰਾਂ ਵੱਲੋਂ ਫਰੰਟ ਲਾਈਨ 'ਤੇ ਰਹਿ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਕਰਕੇ ਪੰਜਾਬ ਵਿੱਚ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਠੱਲ੍ਹ ਪੈ ਸਕੀ ਹੈ।
6/7
ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵੱਲੋਂ ਕੋਰੋਨਾ ਦੌਰਾਨ ਨਿਭਾਈ ਗਈ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
7/7
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਮਹੀਨੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਕੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
Sponsored Links by Taboola