Akali Dal Protest: ਬਗੈਰ ਕਿਸਾਨੀ ਝੰਡੇ ਦੇ ਸ਼੍ਰੋਮਣੀ ਅਕਾਲੀ ਦਲ ਦਾ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ, ਵੇਖੋ ਤਸਵੀਰਾਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁੱਕਰਵਾਰ ਨੂੰ ਤਿੰਨੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।
Download ABP Live App and Watch All Latest Videos
View In Appਅਕਾਲੀ ਦਲ ਨੂੰ ਬੇਸ਼ੱਕ ਇਸ ਮਾਰਚ ਨੂੰ ਕਰਨ ਦੀ ਇਜਾਜ਼ਤ ਨਹੀਂ ਮਿਲੀ ਪਰ ਪਾਰਟੀ ਦਾ ਕਹਿਣਾ ਸੀ ਕਿ ਉਹ ਇਹ ਮਾਰਚ ਜ਼ਰੂਰ ਕਰਨਗੇ ਤੇ ਪ੍ਰਦਰਸ਼ਨ ਸ਼ਾਂਤਮਈ ਰਹੇਗਾ।
ਇਸ ਦੇ ਨਾਲ ਹੀ ਦਿੱਲੀ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਤੇ ਰਾਤ ਨੂੰ ਹੀ ਬੈਰੀਕੇਟਿੰਗ ਕਰ ਦਿੱਤੀ ਗਈ ਸੀ। ਦਿੱਲੀ 'ਚ ਧਾਰਾ 144 ਲਾਗੂ ਕੀਤੀ ਗਈ ਹੈ। ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਸੰਸਦ 'ਚ ਪਾਸ ਹੋਏ ਇੱਕ ਸਾਲ ਪੂਰਾ ਹੋ ਗਿਆ ਹੈ।
ਉਧਰ ਸੁਖਬੀਰ ਬਾਦਲ ਲੀਡਰਸ਼ਿਪ ਨਾਲ ਮੀਟਿੰਗ ਕਰ ਰਹੇ ਹਨ ਜਿਸ ਤੋਂ ਬਾਅਦ ਉਹ ਗੁਰਦੁਆਰਾ ਰਕਾਬ ਗੰਜ 'ਚ ਮੱਥਾ ਟੇਕਣ ਜਾਣਗੇ। ਇਸ ਮਗਰੋਂ ਮਾਰਚ ਸ਼ੁਰੂ ਹੋਵੇਗਾ।
ਇਸ ਪ੍ਰਦਰਸ਼ਨ ਦੀ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਹਿਣ ਨੂੰ ਇਹ ਕਿਸਾਨਾਂ ਦੇ ਸਮਰਥਨ ਤੇ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਹੈ ਪਰ ਇਸ ਦੌਰਾਨ ਅਜੇ ਤੱਕ ਇੱਕ ਵੀ ਝੰਡਾ ਕਿਸਾਨੀ ਦਾ ਨਹੀਂ ਦਿਖਾਈ ਦਿੱਤਾ।