ਪੜਚੋਲ ਕਰੋ
Amritpal Singh Arrested: ਸਵੇਰੇ ਰੋਡੇਵਾਲਾ ਪਹੁੰਚੀ ਸੀ ਪੰਜਾਬ ਪੁਲਿਸ, ਇਦਾਂ ਕੀਤਾ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ, ਵੇਖੋ ਤਸਵੀਰਾਂ
Amritpal Singh Arrested: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਵੇਰੇ 6.45 ਵਜੇ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ 36 ਦਿਨਾਂ ਤੋਂ ਫਰਾਰ ਸੀ।
Amritpal Singh
1/7

ਅੰਮ੍ਰਿਤਪਾਲ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇਵਾਲਾ ਦੇ ਇਸ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ ਸੀ।
2/7

ਅੰਮ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇਵਾਲਾ ਦੇ ਗੁਰਦੁਆਰੇ ਵਿੱਚ ਲੈਕਚਰ ਕੀਤਾ ਸੀ। ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।
3/7

ਅੰਮ੍ਰਿਤਪਾਲ ਪਿੰਡ ਰੋਡੇਵਾਲਾ ਦੇ ਗੁਰਦੁਆਰੇ ਵਿੱਚ ਕਈ ਘੰਟੇ ਮੌਜੂਦ ਰਿਹਾ, ਜਿੱਥੇ ਅੰਮ੍ਰਿਤਪਾਲ ਨੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।
4/7

ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਆਪਣੇ ਨਾਲ ਲੈ ਗਈ ਸੀ, ਹੁਣ ਉਸ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
5/7

ਅੰਮ੍ਰਿਤਪਾਲ ਦੇ ਸਾਥੀ ਪਹਿਲਾਂ ਹੀ ਆਸਾਮ ਦੀ ਇਸੇ ਡਿਬਰੂਗੜ੍ਹ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਇਸ ਜੇਲ੍ਹ ਵਿੱਚ ਅੰਮ੍ਰਿਤਪਾਲ ਦੇ 9 ਸਾਥੀ ਬੰਦ ਹਨ।
6/7

ਪੁਲਿਸ ਅੰਮ੍ਰਿਤਪਾਲ ਦੇ ਕਰੀਬੀ ਪਪਲਪ੍ਰੀਤ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਪਪਲਪ੍ਰੀਤ ਵੀ ਅੰਮ੍ਰਿਤਪਾਲ ਨਾਲ ਫਰਾਰ ਹੋ ਗਿਆ। ਉਸ 'ਤੇ NSA ਵੀ ਲਗਾਇਆ ਗਿਆ ਹੈ।
7/7

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਆਈਜੀ ਸੁਖ ਚੈਨ ਗਿੱਲ ਨੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
Published at : 23 Apr 2023 03:14 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
