Amritpal Singh Arrested: ਸਵੇਰੇ ਰੋਡੇਵਾਲਾ ਪਹੁੰਚੀ ਸੀ ਪੰਜਾਬ ਪੁਲਿਸ, ਇਦਾਂ ਕੀਤਾ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ, ਵੇਖੋ ਤਸਵੀਰਾਂ
ਅੰਮ੍ਰਿਤਪਾਲ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇਵਾਲਾ ਦੇ ਇਸ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ ਸੀ।
Download ABP Live App and Watch All Latest Videos
View In Appਅੰਮ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇਵਾਲਾ ਦੇ ਗੁਰਦੁਆਰੇ ਵਿੱਚ ਲੈਕਚਰ ਕੀਤਾ ਸੀ। ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।
ਅੰਮ੍ਰਿਤਪਾਲ ਪਿੰਡ ਰੋਡੇਵਾਲਾ ਦੇ ਗੁਰਦੁਆਰੇ ਵਿੱਚ ਕਈ ਘੰਟੇ ਮੌਜੂਦ ਰਿਹਾ, ਜਿੱਥੇ ਅੰਮ੍ਰਿਤਪਾਲ ਨੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।
ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਆਪਣੇ ਨਾਲ ਲੈ ਗਈ ਸੀ, ਹੁਣ ਉਸ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
ਅੰਮ੍ਰਿਤਪਾਲ ਦੇ ਸਾਥੀ ਪਹਿਲਾਂ ਹੀ ਆਸਾਮ ਦੀ ਇਸੇ ਡਿਬਰੂਗੜ੍ਹ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਇਸ ਜੇਲ੍ਹ ਵਿੱਚ ਅੰਮ੍ਰਿਤਪਾਲ ਦੇ 9 ਸਾਥੀ ਬੰਦ ਹਨ।
ਪੁਲਿਸ ਅੰਮ੍ਰਿਤਪਾਲ ਦੇ ਕਰੀਬੀ ਪਪਲਪ੍ਰੀਤ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਪਪਲਪ੍ਰੀਤ ਵੀ ਅੰਮ੍ਰਿਤਪਾਲ ਨਾਲ ਫਰਾਰ ਹੋ ਗਿਆ। ਉਸ 'ਤੇ NSA ਵੀ ਲਗਾਇਆ ਗਿਆ ਹੈ।
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਆਈਜੀ ਸੁਖ ਚੈਨ ਗਿੱਲ ਨੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।