ਪੜਚੋਲ ਕਰੋ
Papalpreet Singh Arrested : ਪੱਪਲਪ੍ਰੀਤ ਸਿੰਘ ਹੋਇਆ ਗ੍ਰਿਫ਼ਤਾਰ, ਹੁਣ ਖੁੱਲ੍ਹਣਗੇ ਰਾਜ਼?
ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਅੰਮ੍ਰਿਤਪਾਲ ਸਿੰਘ ਤੇ ਪੱਪਲਪ੍ਰੀਤ
1/7

Papalpreet Singh Arrested: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
2/7

ਪੰਜਾਬ ਪੁਲਿਸ ਮੁਤਾਬਕ ਜਲੰਧਰ ਤੋਂ ਫਰਾਰ ਹੋਇਆ ਪੱਪਲਪ੍ਰੀਤ ਲਗਾਤਾਰ ਅੰਮ੍ਰਿਤਪਾਲ ਦੇ ਨਾਲ ਸੀ ਅਤੇ ਹੁਸ਼ਿਆਰਪੁਰ 'ਚ ਦੋਵੇਂ ਵੱਖ ਹੋ ਗਏ ਸਨ। ਪੁਲਿਸ ਨੇ ਪੱਪਲਪ੍ਰੀਤ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਹੈ।
3/7

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਦੀ ਅਗਵਾਈ ਪੱਪਲਪ੍ਰੀਤ ਸਿੰਘ ਕਰ ਰਿਹਾ ਸੀ। ਉਸ ਨੇ ਪੰਜਾਬ ਵਿੱਚ ਸਰਬੱਤ ਖਾਲਸਾ ਬੁਲਾਉਣ ਦੀ ਵੀ ਯੋਜਨਾ ਬਣਾਈ ਸੀ। ਜਿਸ ਨੂੰ ਅੰਮ੍ਰਿਤਪਾਲ ਨੇ ਵੀਡੀਓ ਰਾਹੀਂ ਲੋਕਾਂ ਤੱਕ ਪਹੁੰਚਾਇਆ।
4/7

ਪੱਪਲਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਦੀ ਵੀਡੀਓ ਬਣਾ ਕੇ ਇਹ ਮਾਹੌਲ ਸਿਰਜਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਸਰਬੱਤ ਖ਼ਾਲਸਾ ਬੁਲਾਉਣ ਲਈ ਦਬਾਅ ਪਾਇਆ। ਉਧਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਗੁਰਮਤਿ ਸਮਾਗਮ ਕਰਵਾਉਣ ਦੇ ਐਲਾਨ ਨਾਲ ਪਪਲਪ੍ਰੀਤ ਤੇ ਅੰਮ੍ਰਿਤਪਾਲ ਸਿੰਘ ਦੀ ਇਹ ਕੋਸ਼ਿਸ਼ ਵੀ ਨਾਕਾਮ ਹੋ ਗਈ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 400 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ 350 ਤੋਂ ਵੱਧ ਲੋਕਾਂ ਨੂੰ ਰਿਹਾਅ ਵੀ ਕੀਤਾ ਗਿਆ ਹੈ।
5/7

ਅੰਮ੍ਰਿਤਪਾਲ ਨੂੰ ਫੜਨ ਲਈ ਤਲਾਸ਼ ਜਾਰੀ ਹੈ ਜ਼ਿਕਰ ਕਰ ਦਈਏ ਕਿ 'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਕਰੀਬ 23 ਦਿਨਾਂ ਤੋਂ ਫਰਾਰ ਹੈ। ਇਸ ਦੌਰਾਨ 5 ਸੂਬਿਆਂ ਦੇ 150 ਬੱਸ ਅੱਡਿਆਂ ਅਤੇ 300 ਕੈਂਪਾਂ 'ਤੇ 5 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਅੰਮ੍ਰਿਤਪਾਲ ਹਮੇਸ਼ਾ ਦੋ ਕਦਮ ਅੱਗੇ ਸੀ।
6/7

ਦੂਜੇ ਪਾਸੇ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਨਵੀਂ ਰਣਨੀਤੀ ਬਣਾਈ ਹੈ। ਇਹੀ ਕਾਰਨ ਹੈ ਕਿ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਛੁੱਟੀ 'ਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ।
7/7

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 14 ਅਪਰੈਲ ਤੋਂ ਪਹਿਲਾਂ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Published at : 10 Apr 2023 03:15 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
