ਪੜਚੋਲ ਕਰੋ
Amritpal Singh Photos : ਕਲੀਨ ਸ਼ੇਵ, ਦਾੜ੍ਹੀ ਤੇ ਪੱਗ… ਆਪਣਾ ਲੁੱਕ ਬਦਲਦਾ ਰਿਹਾ ਹੈ ਅੰਮ੍ਰਿਤਪਾਲ ਸਿੰਘ , ਪੰਜਾਬ ਪੁਲਿਸ ਨੇ ਜਾਰੀ ਕੀਤੀਆਂ ਤਸਵੀਰਾਂ
Punjab Police : ਪੰਜਾਬ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿੱਚ ਅੰਮ੍ਰਿਤਪਾਲ ਸਿੰਘ ਕਾਫੀ ਜਵਾਨ ਨਜ਼ਰ ਆ ਰਿਹਾ ਹੈ।

Amritpal Singh
1/8

Punjab Police : ਪੰਜਾਬ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿੱਚ ਅੰਮ੍ਰਿਤਪਾਲ ਸਿੰਘ ਕਾਫੀ ਜਵਾਨ ਨਜ਼ਰ ਆ ਰਿਹਾ ਹੈ।
2/8

ਪੰਜਾਬ 'ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਪਿਛਲੇ ਚਾਰ ਦਿਨਾਂ ਤੋਂ ਪੁਲਸ ਕਾਰਵਾਈ ਜਾਰੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਟੋਲ ਪਲਾਜ਼ਾ 'ਤੇ ਕਾਰ ਦੀ ਅਗਲੀ ਸੀਟ 'ਤੇ ਬੈਠ ਕੇ ਭੱਜਦਾ ਦਿਖਾਈ ਦੇ ਰਿਹਾ ਹੈ।
3/8

ਪੰਜਾਬ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸੁਖਚੈਨ ਸਿੰਘ ਗਿੱਲ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਹੁਣ ਤੱਕ 154 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 2 ਰਾਈਫਲਾਂ ਸਮੇਤ 12 ਹਥਿਆਰ ਬਰਾਮਦ ਕੀਤੇ ਗਏ ਹਨ। ਅਜੇ ਤੱਕ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨਹੀਂ ਹੋਈ, ਉਸ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।
4/8

ਪੰਜਾਬ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿੱਚ ਅੰਮ੍ਰਿਤਪਾਲ ਸਿੰਘ ਬਹੁਤ ਹੀ ਜਵਾਨ ਨਜ਼ਰ ਆ ਰਿਹਾ ਹੈ।
5/8

ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਨੂੰ ਭਜਾਉਣ ਵਿੱਚ ਮਦਦ ਕਰਨ ਵਾਲੇ ਮੁਲਜ਼ਮਾਂ ਦੇ ਨਾਂ ਵੀ ਜਾਰੀ ਕੀਤੇ ਹਨ। ਮੁਲਜ਼ਮਾਂ ਦੇ ਨਾਂ ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਪੇਸ਼ ਸਿੰਘ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਅਤੇ ਪੁਲੀਸ ਹਿਰਾਸਤ ਵਿੱਚੋਂ ਆਰੋਪੀ ਨੂੰ ਭਜਾਉਣ ਦਾ ਕੇਸ ਦਰਜ ਕੀਤਾ ਗਿਆ ਹੈ।
6/8

ਜਿਸ ਕਾਰ ਰਾਹੀਂ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਸੀ, ਉਹ ਕਾਰ ਬਰਾਮਦ ਕਰ ਲਈ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਭਜਾਉਣ ਵਿੱਚ ਮਦਦ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
7/8

ਅੰਮ੍ਰਿਤਪਾਲ ਸਿੰਘ ਮਾਮਲੇ 'ਤੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ 'ਚ ਸਥਿਤੀ ਸ਼ਾਂਤੀਪੂਰਨ ਹੈ, ਕਾਨੂੰਨ ਵਿਵਸਥਾ ਆਮ ਵਾਂਗ ਹੈ।
8/8

ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਵੀ ਅਧਿਕਾਰੀਆਂ ਤੋਂ ਲਗਾਤਾਰ ਮਾਮਲੇ ਦੀ ਜਾਣਕਾਰੀ ਲੈ ਰਹੇ ਹਨ। ਹੋਰ ਰਾਜਾਂ ਅਤੇ ਏਜੰਸੀਆਂ ਤੋਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ। ਕਿਸੇ ਨੂੰ ਵੀ ਗੈਰ-ਕਾਨੂੰਨੀ ਹਿਰਾਸਤ ਵਿੱਚ ਨਹੀਂ ਰੱਖਿਆ ਗਿਆ ਹੈ ਅਤੇ ਨਾ ਹੀ ਰੱਖਿਆ ਜਾਵੇਗਾ।
Published at : 21 Mar 2023 09:08 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
